quranm◉

Surah Nuh transliteration

◉ ਸੂਰਾ · ∞

71:1

إِنَّآ أَرۡسَلۡنَا نُوحًا إِلَىٰ قَوۡمِهِۦٓ أَنۡ أَنذِرۡ قَوۡمَكَ مِن قَبۡلِ أَن يَأۡتِيَهُمۡ عَذَابٌ أَلِيمٞ ﴿1﴾

Transliteration: Inna arsalna noohan ila qawmihi an anthir qawmaka min qabli an yatiyahum AAathabun aleemun

Translation: ਬੇਸ਼ੱਕ ਅਸੀਂ ਨੂਹ ਨੂੰ ਉਸ ਦੀ ਕੌਮ ਵੱਲ ਘੱਲਿਆ ਕਿ ਉਹ ਆਪਣੀ ਕੌਮ ਨੂੰ ਡਰਾਵੇ ਇਸ ਤੋਂ ਪਹਿਲਾਂ ਕਿ ਉਹਨਾਂ ਨੂੰ ਦਰਦਨਾਕ ਅਜ਼ਾਬ ਆ ਨੱਪੇ।

71:2

قَالَ يَٰقَوۡمِ إِنِّي لَكُمۡ نَذِيرٞ مُّبِينٌ ﴿2﴾

Transliteration: Qala ya qawmi innee lakum natheerun mubeenun

Translation: ਉਸ (ਨੂਹ) ਨੇ ਆਖਿਆ ਕਿ ਹੇ ਮੇਰੀ ਕੌਮ! ਮੈਂ ਤੁਹਾਨੂੰ ਸਪਸ਼ਟ ਰੂਪ ਵਿਚ ਡਰਾਉਣ ਵਾਲਾ (ਪੈਗ਼ੰਬਰ) ਹਾਂ।

71:3

أَنِ ٱعۡبُدُواْ ٱللَّهَ وَٱتَّقُوهُ وَأَطِيعُونِ ﴿3﴾

Transliteration: Ani oAAbudoo Allaha waittaqoohu waateeAAooni

Translation: ਤੁਸੀਂ ਅੱਲਾਹ ਦੀ ਬੰਦਗੀ ਕਰੋ, ਉਸੇ ਤੋਂ ਡਰੋ ਅਤੇ ਮੇਰੀ ਆਗਿਆਕਾਰੀ ਕਰੋ।

71:4

يَغۡفِرۡ لَكُم مِّن ذُنُوبِكُمۡ وَيُؤَخِّرۡكُمۡ إِلَىٰٓ أَجَلٖ مُّسَمًّىۚ إِنَّ أَجَلَ ٱللَّهِ إِذَا جَآءَ لَا يُؤَخَّرُۚ لَوۡ كُنتُمۡ تَعۡلَمُونَ ﴿4﴾

Transliteration: Yaghfir lakum min thunoobikum wayuakhkhirkum ila ajalin musamman inna ajala Allahi itha jaa la yuakhkharu law kuntum taAAlamoona

Translation: ਫੇਰ ਉਹ ਤੁਹਾਡੇ ਗੁਨਾਹਾਂ ਨੂੰ ਬਖ਼ਸ਼ ਦੇਵੇਗਾ ਅਤੇ ਤੁਹਾਨੂੰ ਇਕ ਨਿਸ਼ਚਿਤ ਸਮੇਂ ਲਈ ਮੋਹਲਤ ਦੇਵੇਗਾ। ਬੇਸ਼ੱਕ ਜਦੋਂ ਅੱਲਾਹ ਦਾ ਨਿਯਤ ਕੀਤਾ ਹੋਇਆ ਸਮਾਂ ਆ ਜਾਵੇ ਤਾਂ ਉਹ ਟਲਦਾ ਨਹੀਂ। ਕਾਸ਼! ਤੁਹਾਨੂੰ ਇਸ ਦਾ ਗਿਆਨ ਹੋਵੇ।

71:5

قَالَ رَبِّ إِنِّي دَعَوۡتُ قَوۡمِي لَيۡلٗا وَنَهَارٗا ﴿5﴾

Transliteration: Qala rabbi innee daAAawtu qawmee laylan wanaharan

Translation: ਉਸ (ਨੂਹ) ਨੇ ਆਖਿਆ ਕਿ ਹੇ ਮੇਰੇ ਰੱਬਾ! ਬੇਸ਼ੱਕ ਮੈਂਨੇ ਆਪਣੀ ਕੌਮ ਨੂੰ ਰਾਤ-ਦਿਨ (ਤੇਰੇ ਵੱਲ) ਸੱਦਿਆ।

71:6

فَلَمۡ يَزِدۡهُمۡ دُعَآءِيٓ إِلَّا فِرَارٗا ﴿6﴾

Transliteration: Falam yazidhum duAAaee illa firaran

Translation: ਪਰ ਮੇਰੇ ਇਸ ਸੱਦੇ ਨੇ ਉਹਨਾਂ ਦੇ (ਹੱਕ ਸੱਚ ਤੋਂ) ਫਰਾਰ ਹੋਣ ਵਿਚ ਵਾਧਾ ਹੀ ਕੀਤਾ ਹੈ।

71:7

وَإِنِّي كُلَّمَا دَعَوۡتُهُمۡ لِتَغۡفِرَ لَهُمۡ جَعَلُوٓاْ أَصَٰبِعَهُمۡ فِيٓ ءَاذَانِهِمۡ وَٱسۡتَغۡشَوۡاْ ثِيَابَهُمۡ وَأَصَرُّواْ وَٱسۡتَكۡبَرُواْ ٱسۡتِكۡبَارٗا ﴿7﴾

Transliteration: Wainnee kullama daAAawtuhum litaghfira lahum jaAAaloo asabiAAahum fee athanihim waistaghshaw thiyabahum waasarroo waistakbaroo istikbaran

Translation: ਮੈਨੇ ਜਦੋਂ ਵੀ ਉਹਨਾਂ ਨੂੰ ਸੱਦਿਆ ਤਾਂ ਜੋ ਤੂੰ ਉਹਨਾਂ ਨੂੰ ਬਖ਼ਸ਼ ਦੇਵੇਂ ਤਾਂ ਉਹਨਾਂ ਨੇ ਆਪਣੀਆਂ ਉਂਗਲੀਆਂ ਆਪਣੇ ਕੰਨਾਂ ਵਿਚ ਪਾ ਲਈਆਂ ਅਤੇ ਆਪਣੇ ਆਪ ਨੂੰ ਕੱਪੜ੍ਹਿਆਂ ਨਾਲ ਢੱਕ ਲਿਆ ਅਤੇ ਹਟਧਰਮੀ ’ਤੇ ਅੜੇ ਰਹੇ ਅਤੇ ਘਮੰਡ ਵਿਚ ਹੱਦੋਂ ਟਪ ਗਏ।

71:8

ثُمَّ إِنِّي دَعَوۡتُهُمۡ جِهَارٗا ﴿8﴾

Transliteration: Thumma innee daAAawtuhum jiharan

Translation: ਮੈਨੇ ਉਹਨਾਂ ਨੂੰ ਖੁੱਲ੍ਹਮ-ਖੁੱਲ੍ਹਾ (ਤੇਰੇ ਵੱਲ ਆਉਣ ਲਈ) ਸੱਦਿਆ ਸੀ।

71:9

ثُمَّ إِنِّيٓ أَعۡلَنتُ لَهُمۡ وَأَسۡرَرۡتُ لَهُمۡ إِسۡرَارٗا ﴿9﴾

Transliteration: Thumma innee aAAlantu lahum waasrartu lahum israran

Translation: ਮੈਨੇ ਉਹਨਾਂ ਨੂੰ ਸਪਸ਼ਟ ਰੂਪ ਵਿਚ ਵੀ ਤੇ ਗੁਪਤ ਰੂਪ ਵਿਚ ਵੀ ਸਮਝਾਇਆ।

71:10

فَقُلۡتُ ٱسۡتَغۡفِرُواْ رَبَّكُمۡ إِنَّهُۥ كَانَ غَفَّارٗا ﴿10﴾

Transliteration: Faqultu istaghfiroo rabbakum innahu kana ghaffaran

Translation: ਸੋ ਮੈਨੇ ਕਿਹਾ ਕਿ ਤੁਸੀਂ ਆਪਣੇ ਰੱਬ ਤੋਂ ਖਿਮਾ ਮੰਗੋ। ਬੇਸ਼ੱਕ ਉਹੀਓ ਬਖ਼ਸ਼ਣਹਾਰ ਹੈ।

71:11

يُرۡسِلِ ٱلسَّمَآءَ عَلَيۡكُم مِّدۡرَارٗا ﴿11﴾

Transliteration: Yursili alssamaa AAalaykum midraran

Translation: ਉਹ ਤੁਹਾਡੇ ਉੱਤੇ ਅਕਾਸ਼ ਤੋਂ ਮੂਸਲਾਧਾਰ ਮੀਂਹ ਬਰਸਾਏਗਾ।

71:12

وَيُمۡدِدۡكُم بِأَمۡوَٰلٖ وَبَنِينَ وَيَجۡعَل لَّكُمۡ جَنَّـٰتٖ وَيَجۡعَل لَّكُمۡ أَنۡهَٰرٗا ﴿12﴾

Transliteration: Wayumdidkum biamwalin wabaneena wayajAAal lakum jannatin wayajAAal lakum anharan

Translation: ਉਹ ਤੁਹਾਨੂੰ ਮਾਲ ਤੇ ਔਲਾਦ ਨਾਲ ਨਿਵਾਜ਼ੇਗਾ ਅਤੇ ਤੁਹਾਡੇ ਲਈ ਬਾਗ਼ ਪੈਦਾ ਕਰੇਗਾ ਅਤੇ ਨਹਿਰਾਂ ਵੀ ਜਾਰੀ ਕਰੇਗਾ।

71:13

مَّا لَكُمۡ لَا تَرۡجُونَ لِلَّهِ وَقَارٗا ﴿13﴾

Transliteration: Ma lakum la tarjoona lillahi waqaran

Translation: ਤੁਹਾਨੂੰ ਕੀ ਹੋ ਗਿਆ ਹੈ ਕਿ ਤੁਸੀਂ ਅੱਲਾਹ ਲਈ ਕਿਸੇ ਗੌਰਵ (ਤੇ ਵਡਿਆਈ) ਦੀ ਆਸ ਨਹੀਂ ਰੱਖਦੇ।

71:14

وَقَدۡ خَلَقَكُمۡ أَطۡوَارًا ﴿14﴾

Transliteration: Waqad khalaqakum atwaran

Translation: ਜਦ ਕਿ ਉਸ ਨੇ ਤੁਹਾਨੂੰ ਤਰ੍ਹਾਂ-ਤਰ੍ਹਾਂ ਨਾਲ ਸਾਜਿਆ ਹੈ।

71:15

أَلَمۡ تَرَوۡاْ كَيۡفَ خَلَقَ ٱللَّهُ سَبۡعَ سَمَٰوَٰتٖ طِبَاقٗا ﴿15﴾

Transliteration: Alam taraw kayfa khalaqa Allahu sabAAa samawatin tibaqan

Translation: ਕੀ ਤੁਸੀਂ ਵੇਖਿਆ ਨਹੀਂ ਕਿ ਅੱਲਾਹ ਨੇ ਸੱਤ ਅਕਾਸ਼ ਉੱਪਰ ਥੱਲੇ ਕਿਵੇਂ ਸਾਜੇ ਹਨ।

71:16

وَجَعَلَ ٱلۡقَمَرَ فِيهِنَّ نُورٗا وَجَعَلَ ٱلشَّمۡسَ سِرَاجٗا ﴿16﴾

Transliteration: WajaAAala alqamara feehinna nooran wajaAAala alshshamsa sirajan

Translation: ਅਤੇ ਉਸੇ ਨੇ ਉਹਨਾਂ ਵਿਚ ਚੰਨ ਨੂੰ ਚਾਨਣ ਅਤੇ ਸੂਰਜ ਨੂੰ ਚਿਰਾਗ਼ ਬਣਾਇਆ ਹੈ।

71:17

وَٱللَّهُ أَنۢبَتَكُم مِّنَ ٱلۡأَرۡضِ نَبَاتٗا ﴿17﴾

Transliteration: WaAllahu anbatakum mina alardi nabatan

Translation: ਅਤੇ ਅੱਲਾਹ ਨੇ ਤੁਹਾਨੂੰ ਧਰਤੀਓ (ਅਦਭੁਤ ਰੂਪ ਨਾਲ) ਉਗਾਇਆ ਹੈ।

71:18

ثُمَّ يُعِيدُكُمۡ فِيهَا وَيُخۡرِجُكُمۡ إِخۡرَاجٗا ﴿18﴾

Transliteration: Thumma yuAAeedukum feeha wayukhrijukum ikhrajan

Translation: ਫੇਰ ਉਹ ਤੁਹਾਨੂੰ ਇਸੇ ਧਰਤੀ ਵਿਚ ਮੋੜ ਲਿਆਵੇਗਾ ਅਤੇ ਉਹ ਤੁਹਾਨੂੰ ਇਸੇ ਵਿੱਚੋਂ ਮੁੜ ਕੱਢੇਗਾ।

71:19

وَٱللَّهُ جَعَلَ لَكُمُ ٱلۡأَرۡضَ بِسَاطٗا ﴿19﴾

Transliteration: WaAllahu jaAAala lakumu alarda bisatan

Translation: ਅੱਲਾਹ ਨੇ ਤੁਹਾਡੇ ਲਈ ਧਰਤੀ ਨੂੰ ਵਿਛੌਣੇ ਵਾਂਗ ਵਿਛਾ ਦਿੱਤਾ ਹੈ।

71:20

لِّتَسۡلُكُواْ مِنۡهَا سُبُلٗا فِجَاجٗا ﴿20﴾

Transliteration: Litaslukoo minha subulan fijajan

Translation: (ਹੇ ਨਬੀ!) ਤਾਂ ਜੋ ਤੁਸੀਂ ਇਸ ਦੀਆਂ ਖੁੱਲ੍ਹੀਆਂ ਰਾਹਾਂ ’ਤੇ ਤੁਰੋ ਫਿਰੋ।

71:21

قَالَ نُوحٞ رَّبِّ إِنَّهُمۡ عَصَوۡنِي وَٱتَّبَعُواْ مَن لَّمۡ يَزِدۡهُ مَالُهُۥ وَوَلَدُهُۥٓ إِلَّا خَسَارٗا ﴿21﴾

Transliteration: Qala noohun rabbi innahum AAasawnee waittabaAAoo man lam yazidhu maluhu wawaladuhu illa khasaran

Translation: ਨੂਹ ਨੇ ਕਿਹਾ, ਹੇ ਮੇਰੇ ਰੱਬਾ! ਬੇਸ਼ੱਕ ਉਹਨਾਂ ਨੇ ਮੇਰੀ ਨਾ-ਫ਼ਰਮਾਨੀ ਕੀਤੀ ਅਤੇ ਉਹਨਾਂ ਦੇ ਪਿੱਛੇ ਲੱਗੇ ਜਿਨ੍ਹਾਂ ਨੂੰ ਉਹਨਾਂ ਦੇ ਮਾਲ ਤੇ ਔਲਾਦ ਨੇ ਵਧੇਰੇ ਘਾਟੇ ਵਿਚ ਹੀ ਰੱਖਿਆ ਹੈ।

71:22

وَمَكَرُواْ مَكۡرٗا كُبَّارٗا ﴿22﴾

Transliteration: Wamakaroo makran kubbaran

Translation: ਉਹਨਾਂ ਨੇ ਵੱਡੀਆਂ-ਵੱਡੀਆਂ ਚਾਲਾਂ ਚੱਲੀਆਂ।

71:23

وَقَالُواْ لَا تَذَرُنَّ ءَالِهَتَكُمۡ وَلَا تَذَرُنَّ وَدّٗا وَلَا سُوَاعٗا وَلَا يَغُوثَ وَيَعُوقَ وَنَسۡرٗا ﴿23﴾

Transliteration: Waqaloo la tatharunna alihatakum wala tatharunna waddan wala suwaAAan wala yaghootha wayaAAooqa wanasran

Translation: ਉਹਨਾਂ ਨੇ ਆਖਿਆ, ਤੁਸੀਂ ਆਪਣੇ ਇਸ਼ਟਾਂ ਨੂੰ ਨਾ ਛੱਡੋ ਅਤੇ ਨਾ ਤੁਸੀਂ ‘ਵੱਦ’ ਨੂੰ, ਨਾ ‘ਸੁਆ’ ਨੂੰ, ਨਾ ‘ਯਊਸ’ ਨੂੰ, ਨਾ ਯਊਕ ਨੂੰ ਅਤੇ ਨਾ ਹੀ ‘ਨਸਰ’ (ਨਾਂ ਦੀ ਦੇਵੀਆਂ ਦੀ ਪੂਜਾ) ਨੂੰ ਛੱਡੋ।

71:24

وَقَدۡ أَضَلُّواْ كَثِيرٗاۖ وَلَا تَزِدِ ٱلظَّـٰلِمِينَ إِلَّا ضَلَٰلٗا ﴿24﴾

Transliteration: Waqad adalloo katheeran wala tazidi alththalimeena illa dalalan

Translation: ਉਹਨਾਂ ਨੇ ਵਧੇਰੇ ਲੋਕਾਂ ਨੂੰ ਗੁਮਰਾਹ ਕੀਤਾ, ਸੋ ਹੇ ਅੱਲਾਹ! ਤੂੰ ਜ਼ਾਲਮਾਂ ਦੀ ਗੁਮਰਾਹੀ ਵਿਚ ਵਾਧਾ ਕਰ।

71:25

مِّمَّا خَطِيٓـَٰٔتِهِمۡ أُغۡرِقُواْ فَأُدۡخِلُواْ نَارٗا فَلَمۡ يَجِدُواْ لَهُم مِّن دُونِ ٱللَّهِ أَنصَارٗا ﴿25﴾

Transliteration: Mimma khateeatihim oghriqoo faodkhiloo naran falam yajidoo lahum min dooni Allahi ansaran

Translation: ਉਹ ਆਪਣੇ ਅਪਰਾਧਾ ਕਾਰਨ ਡੋਬ ਦਿੱਤੇ ਗਏ ਅਤੇ ਨਰਕ ਵਿਚ ਦਾਖ਼ਲ ਕਰ ਦਿੱਤੇ ਗਏ, ਫੇਰ ਉਹਨਾਂ ਨੂੰ ਛੁੱਟ ਅੱਲਾਹ ਤੋਂ ਹੋਰ ਕੋਈ ਸਹਾਈ ਨਹੀਂ ਲੱਭਿਆ।

71:26

وَقَالَ نُوحٞ رَّبِّ لَا تَذَرۡ عَلَى ٱلۡأَرۡضِ مِنَ ٱلۡكَٰفِرِينَ دَيَّارًا ﴿26﴾

Transliteration: Waqala noohun rabbi la tathar AAala alardi mina alkafireena dayyaran

Translation: ਅਤੇ ਨੂਹ ਨੇ ਕਿਹਾ ਕਿ ਹੇ ਮੇਰੇ ਰੱਬਾ! ਧਰਤੀ ਉੱਤੇ ਵੱਸਣ ਵਾਲੇ ਕਿਸੇ ਵੀ ਕਾਫ਼ਿਰ ਨੂੰ ਨਾ ਛੱਡੀਂ।

71:27

إِنَّكَ إِن تَذَرۡهُمۡ يُضِلُّواْ عِبَادَكَ وَلَا يَلِدُوٓاْ إِلَّا فَاجِرٗا كَفَّارٗا ﴿27﴾

Transliteration: Innaka in tatharhum yudilloo AAibadaka wala yalidoo illa fajiran kaffaran

Translation: ਜੇ ਤੂੰ ਉਹਨਾਂ ਨੂੰ ਛੱਡ ਦਿੱਤਾ ਤਾਂ ਉਹ ਤੇਰੇ ਬੰਦਿਆਂ ਨੂੰ ਕੁਰਾਹੇ ਪਾ ਦੇਣਗੇ ਅਤੇ (ਅੱਗੇ ਨੂੰ ਵੀ) ਕਾਫ਼ਿਰ ਹੀ ਪੈਦਾ ਹੋਣਗੇ।

71:28

رَّبِّ ٱغۡفِرۡ لِي وَلِوَٰلِدَيَّ وَلِمَن دَخَلَ بَيۡتِيَ مُؤۡمِنٗا وَلِلۡمُؤۡمِنِينَ وَٱلۡمُؤۡمِنَٰتِۖ وَلَا تَزِدِ ٱلظَّـٰلِمِينَ إِلَّا تَبَارَۢا ﴿28﴾

Transliteration: Rabbi ighfir lee waliwalidayya waliman dakhala baytiya muminan walilmumineena waalmuminati wala tazidi alththalimeena illa tabaran

Translation: ਹੇ ਮੇਰੇ ਰੱਬਾ! ਤੂੰ ਮੇਰੀ ਅਤੇ ਮੇਰੇ ਮਾਪਿਆਂ ਦੀ ਬਖ਼ਸ਼ਿਸ਼ ਫਰਮਾ ਅਤੇ ਹਰ ਉਸ ਵਿਅਕਤੀ ਦੀ ਜਿਹੜਾ ਮੇਰੇ ਘਰ ਵਿਚ ਈਮਾਨ ਵਾਲਾ ਬਣਕੇ ਦਾਖ਼ਲ ਹੋਵੇ ਅਤੇ ਮੋਮਿਨ ਪੁਰਸ਼ ਤੇ ਮੋਮਿਨ ਇਸਤਰੀਆਂ ਦੀ ਵੀ (ਬਖ਼ਸ਼ਿਸ਼ ਫ਼ਰਮਾ) ਅਤੇ ਜ਼ਾਲਮਾਂ ਦੀ ਬਰਬਾਦੀ ਤੇ ਹਲਾਕਤ ਵਿਚ ਵਾਧਾ ਕਰ।

Transliteration source: English Transliteration by Tanzil. Used under Tanzil's non-commercial terms; see the source and latest updates at Tanzil. Tanzil translation download