quranm◉

Surah Al-Muzzammil transliteration

◉ ਸੂਰਾ · ∞

73:1

يَـٰٓأَيُّهَا ٱلۡمُزَّمِّلُ ﴿1﴾

Transliteration: Ya ayyuha almuzzammilu

Translation: ਹੇ ਕਪੜਾ ਓੜ ਲਪੇਟ ਕੇ ਪੈਣ ਵਾਲੇ!

73:2

قُمِ ٱلَّيۡلَ إِلَّا قَلِيلٗا ﴿2﴾

Transliteration: Qumi allayla illa qaleelan

Translation: ਰਾਤ ਵੇਲੇ ਥੋੜ੍ਹੇ ਸਮੇਂ ਲਈ (ਨਮਾਜ਼ ਲਈ) ਖਲੋਤਾ ਰਿਹਾ ਕਰ।

73:3

نِّصۡفَهُۥٓ أَوِ ٱنقُصۡ مِنۡهُ قَلِيلًا ﴿3﴾

Transliteration: Nisfahu awi onqus minhu qaleelan

Translation: ਭਾਵ ਅੱਧੀ ਰਾਤ ਜਾਂ ਇਸ ਤੋਂ ਕੁੱਝ ਘੱਟ ਕਰ ਲਓ।

73:4

أَوۡ زِدۡ عَلَيۡهِ وَرَتِّلِ ٱلۡقُرۡءَانَ تَرۡتِيلًا ﴿4﴾

Transliteration: Aw zid AAalayhi warattili alqurana tarteelan

Translation: ਜਾਂ ਇਸ ਤੋਂ ਕੁੱਝ ਵਧਾ ਲਓ ਅਤੇ .ਕੁਰਆਨ ਨੂੰ ਚੰਗੀ ਤਰ੍ਹਾਂ ਠਹਿਰ-ਠਹਿਰ ਕੇ ਪੜ੍ਹੋ।[1]

73:5

إِنَّا سَنُلۡقِي عَلَيۡكَ قَوۡلٗا ثَقِيلًا ﴿5﴾

Transliteration: Inna sanulqee AAalayka qawlan thaqeelan

Translation: ਬੇਸ਼ੱਕ ਅਸੀਂ ਛੇਤੀ ਹੀ ਤੁਹਾਡੇ ਉੱਤੇ ਇਕ ਵੱਡੀ ਭਾਰੀ ਜ਼ਿੰਮੇਵਾਰੀ (ਧਰਮ ਪ੍ਰਚਾਰ) ਦੀ ਪਾਉਣ ਵਾਲੇ ਹਾਂ।

73:6

إِنَّ نَاشِئَةَ ٱلَّيۡلِ هِيَ أَشَدُّ وَطۡـٔٗا وَأَقۡوَمُ قِيلًا ﴿6﴾

Transliteration: Inna nashiata allayli hiya ashaddu watan waaqwamu qeelan

Translation: ਹਕੀਕਤ ਹੈ ਕਿ ਰਾਤ ਦਾ ਉਠਣਾ ਮਨ ਨੂੰ ਕਾਬੂ ਕਰਨ ਲਈ ਬਹੁਤ ਪ੍ਰਭਾਵਕਾਰੀ ਹੈ ਅਤੇ ਜ਼ਿਕਰ ਤੇ ਸਿਮਰਨ ਕਰਨ ਲਈ ਵਧੇਰੇ ਉਚਿਤ ਹੈ।

73:7

إِنَّ لَكَ فِي ٱلنَّهَارِ سَبۡحٗا طَوِيلٗا ﴿7﴾

Transliteration: Inna laka fee alnnahari sabhan taweelan

Translation: ਬੇਸ਼ੱਕ ਦਿਨ ਵੇਲੇ ਤੁਹਾਡੇ ਲਈ ਵਧੇਰੇ ਰੁਝੇਵੇਂ ਹਨ।

73:8

وَٱذۡكُرِ ٱسۡمَ رَبِّكَ وَتَبَتَّلۡ إِلَيۡهِ تَبۡتِيلٗا ﴿8﴾

Transliteration: Waothkuri isma rabbika watabattal ilayhi tabteelan

Translation: ਤੁਸੀਂ ਆਪਣੇ ਰੱਬ ਦਾ ਨਾਂ ਯਾਦ ਕਰੋ ਅਤੇ ਸਾਰਿਆਂ ਤੋਂ ਵੱਖ ਹੋ ਕੇ ਉਸੇ ਵੱਲ ਧਿਆਨ ਦਿਓ।

73:9

رَّبُّ ٱلۡمَشۡرِقِ وَٱلۡمَغۡرِبِ لَآ إِلَٰهَ إِلَّا هُوَ فَٱتَّخِذۡهُ وَكِيلٗا ﴿9﴾

Transliteration: Rabbu almashriqi waalmaghribi la ilaha illa huwa faittakhithhu wakeelan

Translation: ਉਹ ਪੂਰਬ ਅਤੇ ਪੱਛਮ ਦਾ ਰੱਬ ਹੈ[2] ਛੁੱਟ ਉਸ ਤੋਂ ਹੋਰ ਕੋਈ ਇਸ਼ਟ ਨਹੀਂ, ਸੋ ਤੁਸੀਂ ਉਸੇ ਨੂੰ ਕਰਤਾ-ਧਰਤਾ ਬਣਾ ਲਓ।

73:10

وَٱصۡبِرۡ عَلَىٰ مَا يَقُولُونَ وَٱهۡجُرۡهُمۡ هَجۡرٗا جَمِيلٗا ﴿10﴾

Transliteration: Waisbir AAala ma yaqooloona waohjurhum hajran jameelan

Translation: ਅਤੇ ਜੋ ਕੁੱਝ ਉਹ (ਇਨਕਾਰੀ) ਆਖਦੇ ਹਨ ਉਹਨਾਂ ’ਤੇ ਸਬਰ ਕਰੋ ਅਤੇ ਭਲਮਣਸੀ ਨਾਲ ਉਹਨਾਂ ਤੋਂ ਅੱਡ ਹੋ ਜਾਓ।

73:11

وَذَرۡنِي وَٱلۡمُكَذِّبِينَ أُوْلِي ٱلنَّعۡمَةِ وَمَهِّلۡهُمۡ قَلِيلًا ﴿11﴾

Transliteration: Watharnee waalmukaththibeena olee alnnaAAmati wamahhilhum qaleelan

Translation: ਮੈ` ਅਤੇ ਝੁਠਲਾਉਣ ਵਾਲੇ ਖ਼ੁਸ਼ਹਾਲ ਲੋਕਾਂ ਨੂੰ ਇਕੱਲਾ ਛੱਡ ਦਿਓ। ਅਤੇ ਉਹਨਾਂ ਨੂੰ ਕੁੱਝ ਚਿਰ ਲਈ ਮੋਹਲਤ ਦੇ ਦਿਓ।

73:12

إِنَّ لَدَيۡنَآ أَنكَالٗا وَجَحِيمٗا ﴿12﴾

Transliteration: Inna ladayna ankalan wajaheeman

Translation: ਬੇਸ਼ੱਕ ਸਾਡੇ ਕੋਲ (ਉਹਨਾਂ ਲਈ) ਬੇੜੀਆਂ ਤੇ ਲਾਟਾਂ ਮਾਰਦੀ ਅੱਗ ਹੈ।

73:13

وَطَعَامٗا ذَا غُصَّةٖ وَعَذَابًا أَلِيمٗا ﴿13﴾

Transliteration: WataAAaman tha ghussatin waAAathaban aleeman

Translation: ਅਤੇ ਗਲ ਵਿਚ ਫਸਣ ਵਾਲਾ ਭੋਜਨ ਅਤੇ ਦੁਖਦਾਈ ਅਜ਼ਾਬ ਹੈ।

73:14

يَوۡمَ تَرۡجُفُ ٱلۡأَرۡضُ وَٱلۡجِبَالُ وَكَانَتِ ٱلۡجِبَالُ كَثِيبٗا مَّهِيلًا ﴿14﴾

Transliteration: Yawma tarjufu alardu waaljibalu wakanati aljibalu katheeban maheelan

Translation: ਜਦੋਂ ਧਰਤੀ ਅਤੇ ਪਹਾੜ ਕੰਬ ਉੱਠਣਗੇ ਅਤੇ ਪਹਾੜ ਰੇਤ ਦੇ ਢੇਰ ਵਾਂਗ ਹੋਣਗੇ।

73:15

إِنَّآ أَرۡسَلۡنَآ إِلَيۡكُمۡ رَسُولٗا شَٰهِدًا عَلَيۡكُمۡ كَمَآ أَرۡسَلۡنَآ إِلَىٰ فِرۡعَوۡنَ رَسُولٗا ﴿15﴾

Transliteration: Inna arsalna ilaykum rasoolan shahidan AAalaykum kama arsalna ila firAAawna rasoolan

Translation: ਬੇਸ਼ੱਕ ਅਸੀਂ ਤੁਹਾਡੇ ਵੱਲ ਇਕ ਰਸੂਲ (ਮੁਹੰਮਦ ਸ:) ਭੇਜਿਆ ਜਿਹੜਾ (ਕਿਆਮਤ ਦਿਹਾੜੇ) ਤੁਹਾਡੇ ਉੱਤੇ ਗਵਾਹ ਹੋਵੇਗਾ,[3] ਜਿਵੇਂ ਅਸੀਂ ਫ਼ਿਰਔਨ ਵੱਲ ਰਸੂਲ ਭੇਜਿਆ ਸੀ।

73:16

فَعَصَىٰ فِرۡعَوۡنُ ٱلرَّسُولَ فَأَخَذۡنَٰهُ أَخۡذٗا وَبِيلٗا ﴿16﴾

Transliteration: FaAAasa firAAawnu alrrasoola faakhathnahu akhthan wabeelan

Translation: ਫ਼ਿਰਔਨ ਨੇ ਉਸ ਰਸੂਲ ਦੀ ਨਾਫਰਮਾਨੀ ਕੀਤੀ ਤਾਂ ਅਸੀਂ ਉਸ ਨੂੰ ਕਰੜਾਈ ਨਾਲ ਫੜ ਲਿਆ।

73:17

فَكَيۡفَ تَتَّقُونَ إِن كَفَرۡتُمۡ يَوۡمٗا يَجۡعَلُ ٱلۡوِلۡدَٰنَ شِيبًا ﴿17﴾

Transliteration: Fakayfa tattaqoona in kafartum yawman yajAAalu alwildana sheeban

Translation: ਤੁਸੀਂ ਅਜ਼ਾਬ ਤੋਂ ਕਿਵੇਂ ਬਚੋਗੇ, ਜੇ ਤੁਸੀਂ ਉਸ ਦਿਨ ਦਾ ਇਨਕਾਰ ਕੀਤਾ ਜਿਹੜਾ ਬੱਚਿਆ ਨੂੰ ਬੁੱਢਾ ਕਰ ਦੇਵੇਗਾ।

73:18

ٱلسَّمَآءُ مُنفَطِرُۢ بِهِۦۚ كَانَ وَعۡدُهُۥ مَفۡعُولًا ﴿18﴾

Transliteration: Alssamao munfatirun bihi kana waAAduhu mafAAoolan

Translation: ਅਤੇ ਜਿਸ ਦੀ ਸਖ਼ਤੀ ਨਾਲ ਅਕਾਸ਼ ਫ਼ੱਟ ਜਾਵੇਗਾ, ਅੱਲਾਹ ਦਾ ਵਾਅਦਾ ਕਿਆਮਤ ਆਉਣ ਦਾ ਪੂਰਾ ਹੋ ਕੇ ਰਹੇਗਾ।

73:19

إِنَّ هَٰذِهِۦ تَذۡكِرَةٞۖ فَمَن شَآءَ ٱتَّخَذَ إِلَىٰ رَبِّهِۦ سَبِيلًا ﴿19﴾

Transliteration: Inna hathihi tathkiratun faman shaa ittakhatha ila rabbihi sabeelan

Translation: ਬੇਸ਼ੱਕ ਇਹ (ਕੁਰਆਨ) ਇਕ ਨਸੀਹਤ ਹੈ, ਹੁਣ ਜੋ ਕੋਈ ਚਾਹਵੇ ਆਪਣੇ ਰੱਬ ਦੀ ਰਾਹ ਫੜ ਲਵੇ।

73:20

إِنَّ رَبَّكَ يَعۡلَمُ أَنَّكَ تَقُومُ أَدۡنَىٰ مِن ثُلُثَيِ ٱلَّيۡلِ وَنِصۡفَهُۥ وَثُلُثَهُۥ وَطَآئِفَةٞ مِّنَ ٱلَّذِينَ مَعَكَۚ وَٱللَّهُ يُقَدِّرُ ٱلَّيۡلَ وَٱلنَّهَارَۚ عَلِمَ أَن لَّن تُحۡصُوهُ فَتَابَ عَلَيۡكُمۡۖ فَٱقۡرَءُواْ مَا تَيَسَّرَ مِنَ ٱلۡقُرۡءَانِۚ عَلِمَ أَن سَيَكُونُ مِنكُم مَّرۡضَىٰ وَءَاخَرُونَ يَضۡرِبُونَ فِي ٱلۡأَرۡضِ يَبۡتَغُونَ مِن فَضۡلِ ٱللَّهِ وَءَاخَرُونَ يُقَٰتِلُونَ فِي سَبِيلِ ٱللَّهِۖ فَٱقۡرَءُواْ مَا تَيَسَّرَ مِنۡهُۚ وَأَقِيمُواْ ٱلصَّلَوٰةَ وَءَاتُواْ ٱلزَّكَوٰةَ وَأَقۡرِضُواْ ٱللَّهَ قَرۡضًا حَسَنٗاۚ وَمَا تُقَدِّمُواْ لِأَنفُسِكُم مِّنۡ خَيۡرٖ تَجِدُوهُ عِندَ ٱللَّهِ هُوَ خَيۡرٗا وَأَعۡظَمَ أَجۡرٗاۚ وَٱسۡتَغۡفِرُواْ ٱللَّهَۖ إِنَّ ٱللَّهَ غَفُورٞ رَّحِيمُۢ ﴿20﴾

Transliteration: Inna rabbaka yaAAlamu annaka taqoomu adna min thuluthayi allayli wanisfahu wathuluthahu wataifatun mina allatheena maAAaka waAllahu yuqaddiru allayla waalnnahara AAalima an lan tuhsoohu fataba AAalaykum faiqraoo ma tayassara mina alqurani AAalima an sayakoonu minkum marda waakharoona yadriboona fee alardi yabtaghoona min fadli Allahi waakharoona yuqatiloona fee sabeeli Allahi faiqraoo ma tayassara minhu waaqeemoo alssalata waatoo alzzakata waaqridoo Allaha qardan hasanan wama tuqaddimoo lianfusikum min khayrin tajidoohu AAinda Allahi huwa khayran waaAAthama ajran waistaghfiroo Allaha inna Allaha ghafoorun raheemun

Translation: (ਹੇ ਨਬੀ!) ਤੁਹਾਡਾ ਰੱਬ ਜਾਣਦਾ ਹੈ ਕਿ ਤੁਸੀਂ ਲੱਗ-ਭੱਗ ਦੋ ਤਿਹਾਈ ਰਾਤ ਜਾਂ ਅੱਧੀ ਰਾਤ ਜਾਂ ਇਕ ਤਿਹਾਈ ਰਾਤ ਨਮਾਜ਼ ਲਈ ਖੜੇ ਰਹਿੰਦੇ ਹੋ। ਤੁਹਾਡੇ ਸਾਥੀਆਂ ਵਿੱਚੋਂ ਵੀ ਇਕ ਟੋਲੀ ਇਹੋ ਕਰਦੀ ਹੈ। ਅੱਲਾਹ ਹੀ ਰਾਤ ਅਤੇ ਦਿਨ ਦਾ ਲੇਖਾ-ਜੋਖਾ ਰੱਖਦਾ ਹੈ। ਉਹ ਜਾਣਦਾ ਹੈ ਕਿ ਤੁਸੀਂ ਇਸ (ਰਾਤ ਦੇ ਕਿਆਮ) ਨੂੰ ਨਿਭਾ ਨਹੀਂ ਸਕੋਗੇ ਸੋ ਉਸ ਨੇ ਤੁਹਾਡੇ ਉੱਤੇ ਕ੍ਰਿਪਾ ਕੀਤੀ, ਹੁਣ ਜਿੱਨਾ .ਕੁਰਆਨ ਤੁਸੀਂ ਆਸਾਨੀ ਨਾਲ ਪੜ੍ਹ ਸਕਦੇ ਹੋ ਪੜ੍ਹ ਲਿਆ ਕਰੋ। ਉਹ ਜਾਣਦਾ ਹੈ ਕਿ ਤੁਹਾਡੇ ਵਿੱਚੋਂ ਕਿੰਨੇ ਲੋਕ ਬੀਮਾਰ ਹੋਣਗੇ ਅਤੇ ਕਿੰਨੇ ਧਰਤੀ ਉੱਤੇ ਅੱਲਾਹ ਦਾ ਫ਼ਜ਼ਲ (ਰੋਜ਼ੀ) ਲੱਭਦੇ ਫਿਰਦੇ ਹੋਣਗੇ ਅਤੇ ਕਿੰਨੇ ਅੱਲਾਹ ਦੇ ਰਾਹ ਵਿਚ ਲੜਦੇ ਹੋਣਗੇ। ਸੋ ਇਸ (ਕੁਰਆਨ) ਵਿੱਚੋਂ ਜਿੱਨਾ ਵੀ ਆਸਾਨੀ ਨਾਲ ਪੜ੍ਹਿਆ ਜਾ ਸਕੇ ਪੜ੍ਹੋ ਅਤੇ ਨਮਾਜ਼ ਕਾਇਮ ਕਰੋ, ਜ਼ਕਾਤ ਅਦਾ ਕਰੋ, ਅੱਲਾਹ ਨੂੰ ਸੋਹਣਾ ਕਰਜ਼ਾ ਦਿਓ। ਤੁਸੀਂ ਆਪਣੇ ਲਈ ਜਿਹੜੀ ਵੀ ਨੇਕੀ ਅੱਗੇ ਭੇਜੋਗੇ ਉਸ ਦਾ ਬਦਲਾ ਅੱਲਾਹ ਦੇ ਕੋਲ ਵਧੇਰੇ ਚੰਗਾ ਹੈ ਤੇ ਬਹੁਤ ਵੱਡਾ ਹੈ ਅਤੇ ਅੱਲਾਹ ਕੋਲੋਂ ਬਖ਼ਸ਼ਿਸ਼ ਮੰਗਦੇ ਰਹੋ। ਬੇਸ਼ੱਕ ਅੱਲਾਹ ਬਖ਼ਸ਼ਣਹਾਰ ਤੇ ਮਿਹਰਬਾਨ ਹੈ।

Transliteration source: English Transliteration by Tanzil. Used under Tanzil's non-commercial terms; see the source and latest updates at Tanzil. Tanzil translation download