quranm◉

Surah Al-Mursalat transliteration

◉ ਸੂਰਾ · ∞

77:1

وَٱلۡمُرۡسَلَٰتِ عُرۡفٗا ﴿1﴾

Transliteration: Waalmursalati AAurfan

Translation: ਲਗਾਤਾਰ ਭੇਜੀਆਂ ਗਈਆਂ ਹਵਾਵਾਂ ਦੀ ਸਹੁੰ।

77:2

فَٱلۡعَٰصِفَٰتِ عَصۡفٗا ﴿2﴾

Transliteration: FaalAAasifati AAasfan

Translation: ਫੇਰ ਤੇਜ਼ ਚੱਲਣ ਵਾਲੀਆਂ ਤੂਫ਼ਾਨੀ ਹਵਾਵਾਂ ਦੀ ਸਹੁੰ।

77:3

وَٱلنَّـٰشِرَٰتِ نَشۡرٗا ﴿3﴾

Transliteration: Waalnnashirati nashran

Translation: ਅਤੇ ਮੀਂਹ ਬਰਸਾਉਣ ਵਾਲੇ ਬੱਦਲਾਂ ਨੂੰ ਫੈਲਾਉਣ ਵਾਲੀਆਂ ਹਵਾਵਾਂ ਦੀ ਸਹੁੰ।

77:4

فَٱلۡفَٰرِقَٰتِ فَرۡقٗا ﴿4﴾

Transliteration: Faalfariqati farqan

Translation: ਫੇਰ ਉਹਨਾਂ ਨੂੰ ਪਾੜ ਕੇ ਅੱਡੋ-ਅੱਡ ਕਰਨ ਵਾਲੀਆਂ ਹਵਾਵਾਂ ਦੀ ਸਹੁੰ।

77:5

فَٱلۡمُلۡقِيَٰتِ ذِكۡرًا ﴿5﴾

Transliteration: Faalmulqiyati thikran

Translation: ਫੇਰ ਜ਼ਿਕਰ (ਭਾਵ .ਕੁਰਆਨ) ਉਤਾਰਨ ਵਾਲੇ ਫ਼ਰਿਸ਼ਤਿਆਂ ਦੀ ਸਹੁੰ।

77:6

عُذۡرًا أَوۡ نُذۡرًا ﴿6﴾

Transliteration: AAuthran aw nuthran

Translation: ਜੋ ਬਹਾਨੇ ਖ਼ਤਮ ਕਰਨ ਲਈ ਜਾਂ ਡਰ ਸੁਣਾਉਣ ਲਈ ਹੈ।

77:7

إِنَّمَا تُوعَدُونَ لَوَٰقِعٞ ﴿7﴾

Transliteration: Innama tooAAadoona lawaqiAAun

Translation: ਬੇਸ਼ੱਕ ਤੁਹਾਡੇ ਨਾਲ ਜਿਸ (ਕਿਆਮਤ) ਦਾ ਵਾਅਦਾ ਕੀਤਾ ਜਾ ਰਿਹਾ ਹੈ ਉਹ ਜ਼ਰੂਰ ਹੀ ਵਾਪਰ ਕੇ ਰਹੇਗੀ।

77:8

فَإِذَا ٱلنُّجُومُ طُمِسَتۡ ﴿8﴾

Transliteration: Faitha alnnujoomu tumisat

Translation: ਜਦੋਂ ਤਾਰੇ ਬੇ-ਨੂਰ ਕਰ ਦਿੱਤੇ ਜਾਣਗੇ।

77:9

وَإِذَا ٱلسَّمَآءُ فُرِجَتۡ ﴿9﴾

Transliteration: Waitha alssamao furijat

Translation: ਜਦੋਂ ਅਕਾਸ਼ ਪਾਟ ਦਿੱਤਾ ਜਾਵੇਗਾ।

77:10

وَإِذَا ٱلۡجِبَالُ نُسِفَتۡ ﴿10﴾

Transliteration: Waitha aljibalu nusifat

Translation: ਜਦੋਂ ਪਹਾੜਾਂ ਦੀਆਂ ਧੱਜੀਆਂ ਉੜਾ ਦਿੱਤੀਆਂ ਜਾਣਗੀਆਂ।

77:11

وَإِذَا ٱلرُّسُلُ أُقِّتَتۡ ﴿11﴾

Transliteration: Waitha alrrusulu oqqitat

Translation: ਜਦੋਂ ਪੈਗ਼ੰਬਰਾਂ ਨੂੰ ਨਿਯਤ ਸਮੇਂ ਲਿਆਇਆ ਜਾਵੇਗਾ।

77:12

لِأَيِّ يَوۡمٍ أُجِّلَتۡ ﴿12﴾

Transliteration: Liayyi yawmin ojjilat

Translation: (ਆਖਿਆ ਜਾਵੇਗਾ) ਜਿਹੜੇ ਦਿਨ ਲਈ ਉਹਨਾਂ (ਦੀ ਗਵਾਹੀ) ਨੂੰ ਅਗਾਂਹ ਪਾਇਆ ਗਿਆ ਸੀ ?

77:13

لِيَوۡمِ ٱلۡفَصۡلِ ﴿13﴾

Transliteration: Liyawmi alfasli

Translation: ਫ਼ੈਸਲੇ ਦੇ ਦਿਨ (ਭਾਵ ਕਿਆਮਤ) ਲਈ ?

77:14

وَمَآ أَدۡرَىٰكَ مَا يَوۡمُ ٱلۡفَصۡلِ ﴿14﴾

Transliteration: Wama adraka ma yawmu alfasli

Translation: ਤੁਸੀਂ ਕੀ ਜਾਣੋਂ ਕਿ ਫ਼ੈਸਲੇ ਦਾ ਦਿਨ ਕੀ ਹੈ ?

77:15

وَيۡلٞ يَوۡمَئِذٖ لِّلۡمُكَذِّبِينَ ﴿15﴾

Transliteration: Waylun yawmaithin lilmukaththibeena

Translation: ਉਸ ਦਿਹਾੜੇ ਝੁਠਲਾਉਣ ਵਾਲਿਆਂ ਲਈ ਬਰਬਾਦੀ ਹੈ।

77:16

أَلَمۡ نُهۡلِكِ ٱلۡأَوَّلِينَ ﴿16﴾

Transliteration: Alam nuhliki alawwaleena

Translation: ਕੀ ਅਸੀਂ ਪਹਿਲੇ ਲੋਕਾਂ ਨੂੰ ਹਲਾਕ ਨਹੀਂ ਸੀ ਕੀਤਾ ?

77:17

ثُمَّ نُتۡبِعُهُمُ ٱلۡأٓخِرِينَ ﴿17﴾

Transliteration: Thumma nutbiAAuhumu alakhireena

Translation: ਫੇਰ ਅਸੀਂ ਉਹਨਾਂ ਬਰਬਾਦ ਹੋਏ ਲੋਕਾਂ ਦੇ ਪਿਛਲਿਆਂ ਨੂੰ ਉਹਨਾਂ ਦੇ ਮਗਰੋਂ ਬਰਬਾਦ ਕਰ ਦਿਆਂਗੇ।

77:18

كَذَٰلِكَ نَفۡعَلُ بِٱلۡمُجۡرِمِينَ ﴿18﴾

Transliteration: Kathalika nafAAalu bialmujrimeena

Translation: ਅਸੀਂ ਅਪਰਾਧੀਆਂ ਨਾਲ ਇਹੋ ਕੁੱਝ ਕਰਦੇ ਹਾਂ।

77:19

وَيۡلٞ يَوۡمَئِذٖ لِّلۡمُكَذِّبِينَ ﴿19﴾

Transliteration: Waylun yawmaithin lilmukaththibeena

Translation: ਉਸ ਦਿਨ ਝੁਠਲਾਉਣ ਵਾਲਿਆਂ ਲਈ ਤਬਾਹੀ ਹੋਵੇਗੀ।

77:20

أَلَمۡ نَخۡلُقكُّم مِّن مَّآءٖ مَّهِينٖ ﴿20﴾

Transliteration: Alam nakhluqkum min main maheenin

Translation: ਕੀ ਅਸੀਂ ਤੁਹਾਨੂੰ ਇਕ ਤੁੱਛ ਜਿਹੇ ਵੀਰਜ ਤੋਂ ਪੈਦਾ ਨਹੀਂ ਕੀਤਾ ?

77:21

فَجَعَلۡنَٰهُ فِي قَرَارٖ مَّكِينٍ ﴿21﴾

Transliteration: FajaAAalnahu fee qararin makeenin

Translation: ਫੇਰ ਅਸੀਂ ਉਸ ਵੀਰਜ ਨੂੰ ਇਕ ਸੁਰੱਖਿਅਤ ਥਾਂ ਰੱਖਿਆ।

77:22

إِلَىٰ قَدَرٖ مَّعۡلُومٖ ﴿22﴾

Transliteration: Ila qadarin maAAloomin

Translation: ਅਤੇ ਇਕ ਨਿਸ਼ਚਿਤ ਸਮੇਂ ਲਈ (ਗਰਭ ਵਿਚ) ਰੱਖਿਆ।

77:23

فَقَدَرۡنَا فَنِعۡمَ ٱلۡقَٰدِرُونَ ﴿23﴾

Transliteration: Faqadarna faniAAma alqadiroona

Translation: ਅਸੀਂ ਇਸ ਦੇ ਸਮਰਥ ਸਾਂ, ਸੋ ਅਸੀਂ ਬਹੁਤ ਚੰਗੀ ਸਮਰਥਾ ਰਖਦੇ ਹਾਂ।

77:24

وَيۡلٞ يَوۡمَئِذٖ لِّلۡمُكَذِّبِينَ ﴿24﴾

Transliteration: Waylun yawmaithin lilmukaththibeena

Translation: ਉਸ ਦਿਨ (ਹੱਕ ਨੂੰ) ਝੁਠਲਾਉਣ ਵਾਲਿਆਂ ਲਈ ਤਬਾਹੀ ਹੈ।

77:25

أَلَمۡ نَجۡعَلِ ٱلۡأَرۡضَ كِفَاتًا ﴿25﴾

Transliteration: Alam najAAali alarda kifatan

Translation: ਕੀ ਅਸੀਂ ਧਰਤੀ ਨੂੰ ਸਮੇਟਨ ਵਾਲੀ ਨਹੀਂ ਬਣਾਇਆ ?

77:26

أَحۡيَآءٗ وَأَمۡوَٰتٗا ﴿26﴾

Transliteration: Ahyaan waamwatan

Translation: ਜਿਉਂਦਿਆਂ ਨੂੰ ਤੇ ਮੁਰਦਿਆਂ ਨੂੰ (ਸਮੇਟਨ ਵਾਲੀ)।

77:27

وَجَعَلۡنَا فِيهَا رَوَٰسِيَ شَٰمِخَٰتٖ وَأَسۡقَيۡنَٰكُم مَّآءٗ فُرَاتٗا ﴿27﴾

Transliteration: WajaAAalna feeha rawasiya shamikhatin waasqaynakum maan furatan

Translation: ਅਸੀਂ ਇਸ (ਧਰਤੀ) ਵਿਚ ਮਜ਼ਬੂਤੀ ਨਾਲ ਜੰਮੇ ਹੋਏ ਉੱਚੇ-ਉੱਚੇ ਪਹਾੜ ਬਣਾਏ ਅਤੇ ਤੁਹਾਨੂੰ ਮਿੱਠਾ ਪਾਣੀ ਪਿਆਇਆ।

77:28

وَيۡلٞ يَوۡمَئِذٖ لِّلۡمُكَذِّبِينَ ﴿28﴾

Transliteration: Waylun yawmaithin lilmukaththibeena

Translation: ਉਸ ਦਿਨ (ਅਜ਼ਾਬ ਨੂੰ) ਝੁਠਲਾਉਣ ਵਾਲਿਆਂ ਲਈ ਤਬਾਹੀ ਹੈ।

77:29

ٱنطَلِقُوٓاْ إِلَىٰ مَا كُنتُم بِهِۦ تُكَذِّبُونَ ﴿29﴾

Transliteration: Intaliqoo ila ma kuntum bihi tukaththiboona

Translation: (ਆਖਿਆ ਜਾਵੇਗਾ) ਕਿ ਚੱਲੋ ਉਸ (ਅਜ਼ਾਬ) ਵੱਲ ਜਿਸ ਨੂੰ ਤੁਸੀਂ ਝੁਠਲਾਉਂਦੇ ਸੀ।

77:30

ٱنطَلِقُوٓاْ إِلَىٰ ظِلّٖ ذِي ثَلَٰثِ شُعَبٖ ﴿30﴾

Transliteration: Intaliqoo ila thillin thee thalathi shuAAabin

Translation: ਚੱਲੋ! ਉਸ ਪੜ੍ਹਛਾਵੇਂ ਵੱਲ ਜਿਹੜਾ ਤਿੰਨ ਫਾਂਕਾਂ ਵਾਲਾ ਹੈ।

77:31

لَّا ظَلِيلٖ وَلَا يُغۡنِي مِنَ ٱللَّهَبِ ﴿31﴾

Transliteration: La thaleelin wala yughnee mina allahabi

Translation: ਜਿਹੜਾ ਨਾ ਠਾਰਨ ਵਾਲਾ ਹੈ, ਤੇ ਨਾ ਹੀ ਅੱਗ ਦੀਆਂ ਲਾਟਾਂ ਤੋਂ ਬਚਾਉਣ ਵਾਲਾ ਹੈ।

77:32

إِنَّهَا تَرۡمِي بِشَرَرٖ كَٱلۡقَصۡرِ ﴿32﴾

Transliteration: Innaha tarmee bishararin kaalqasri

Translation: ਬੇਸ਼ੱਕ ਨਰਕ (ਅੱਗ ਦੇ) ਇੱਨੇ ਵੱਡੇ-ਵੱਡੇ ਅੰਗਿਆਰੇ ਸੁੱਟੇਗੀ ਜਿਵੇਂ ਮਹਿਲ ਹੋਣ।

77:33

كَأَنَّهُۥ جِمَٰلَتٞ صُفۡرٞ ﴿33﴾

Transliteration: Kaannahu jimalatun sufrun

Translation: (ਜਿਹੜੇ ਟੱਪਦੇ ਹੋਏ ਇੰਜ ਜਾਪਣਗੇ) ਜਿਵੇਂ ਕਿ ਉਹ ਪੀਲੇ ਊਂਠ ਹਨ।

77:34

وَيۡلٞ يَوۡمَئِذٖ لِّلۡمُكَذِّبِينَ ﴿34﴾

Transliteration: Waylun yawmaithin lilmukaththibeena

Translation: ਅੱਜ ਇਹਨਾਂ ਝੁਠਲਾਉਣ ਵਾਲੀ ਦੀ ਮਾੜੀ ਹਾਲਤ ਹੋਵੇਗੀ।

77:35

هَٰذَا يَوۡمُ لَا يَنطِقُونَ ﴿35﴾

Transliteration: Hatha yawmu la yantiqoona

Translation: ਇਹ ਉਹ ਦਿਨ ਹੈ ਕਿ ਕੁੱਝ ਬੋਲ ਵੀ ਨਹੀਂ ਸਕਣਗੇ।

77:36

وَلَا يُؤۡذَنُ لَهُمۡ فَيَعۡتَذِرُونَ ﴿36﴾

Transliteration: Wala yuthanu lahum fayaAAtathiroona

Translation: ਨਾ ਹੀ ਉਹਨਾਂ ਨੂੰ ਬਹਾਨੇ ਪੇਸ਼ ਕਰਨ ਦੀ ਆਗਿਆ ਹੋਵੇਗੀ।

77:37

وَيۡلٞ يَوۡمَئِذٖ لِّلۡمُكَذِّبِينَ ﴿37﴾

Transliteration: Waylun yawmaithin lilmukaththibeena

Translation: ਉਸੇ ਦਿਨ ਝੁਠਲਾਉਣ ਵਾਲਿਆਂ ਦੀ ਬਰਬਾਦੀ ਹੋਵੇਗੀ।

77:38

هَٰذَا يَوۡمُ ٱلۡفَصۡلِۖ جَمَعۡنَٰكُمۡ وَٱلۡأَوَّلِينَ ﴿38﴾

Transliteration: Hatha yawmu alfasli jamaAAnakum waalawwaleena

Translation: ਇਹ ਫ਼ੈਸਲੇ ਦਾ ਦਿਨ ਹੈ, ਅਸੀਂ ਤੁਹਾਨੂੰ ਅਤੇ ਤੁਹਾਥੋਂ ਪਹਿਲਾਂ ਬੀਤ ਚੁੱਕੇ ਲੋਕਾਂ ਨੂੰ ਜਮਾਂ ਕਰਾਂਗੇ।

77:39

فَإِن كَانَ لَكُمۡ كَيۡدٞ فَكِيدُونِ ﴿39﴾

Transliteration: Fain kana lakum kaydun fakeedooni

Translation: ਜੇਕਰ ਤੁਹਾਡੇ ਕੋਲ ਕੋਈ ਚਾਲ ਮੇਰੇ ਵਿਰੁੱਧ ਖੇਡਣ ਲਈ ਹੈ ਤਾਂ ਖੇਡ ਲਓ।

77:40

وَيۡلٞ يَوۡمَئِذٖ لِّلۡمُكَذِّبِينَ ﴿40﴾

Transliteration: Waylun yawmaithin lilmukaththibeena

Translation: ਉਸ ਦਿਨ ਝੁਠਲਾਉਣ ਵਾਲਿਆਂ ਲਈ ਬਰਬਾਦੀ ਹੈ।

77:41

إِنَّ ٱلۡمُتَّقِينَ فِي ظِلَٰلٖ وَعُيُونٖ ﴿41﴾

Transliteration: Inna almuttaqeena fee thilalin waAAuyoonin

Translation: ਬੇਸ਼ੱਕ ਮੁੱਤਕੀ (ਰੱਬ ਦਾ ਡਰ-ਭੌ ਮੰਣਨ ਵਾਲੇ) ਲੋਕ ਠੰਡੀਆਂ ਛਾਵਾਂ ਹੇਠ ਤੇ ਵਗਦੇ ਹੋਏ ਚਸ਼ਮਿਆਂ ਵਿਚ ਹੋਣਗੇ।

77:42

وَفَوَٰكِهَ مِمَّا يَشۡتَهُونَ ﴿42﴾

Transliteration: Wafawakiha mimma yashtahoona

Translation: ਅਤੇ ਸੁਆਦਲੇ ਫਲਾਂ ਵਿੱਚੋਂ ਜਿਸ ਤਰ੍ਹਾਂ ਦੇ ਉਹ ਚਾਹੁਣਗੇ (ਫਲ ਹਾਜ਼ਰ ਹੋਣਗੇ)।

77:43

كُلُواْ وَٱشۡرَبُواْ هَنِيٓـَٔۢا بِمَا كُنتُمۡ تَعۡمَلُونَ ﴿43﴾

Transliteration: Kuloo waishraboo haneean bima kuntum taAAmaloona

Translation: (ਆਖਿਆ ਜਾਵੇਗਾ) ਆਨੰਦ ਨਾਲ ਖਾਓ ਤੇ ਪੀਓ ਆਪਣੇ ਉਹਨਾਂ ਕਰਮਾਂ ਦੇ ਬਦਲੇ ਜਿਹੜੇ ਤੁਸੀਂ (ਸੰਸਾਰ ਵਿਚ) ਕਰਦੇ ਸੀ।

77:44

إِنَّا كَذَٰلِكَ نَجۡزِي ٱلۡمُحۡسِنِينَ ﴿44﴾

Transliteration: Inna kathalika najzee almuhsineena

Translation: ਬੇਸ਼ੱਕ ਅਸੀਂ ਨੇਕ ਲੋਕਾਂ ਨੂੰ ਅਜਿਹਾ ਹੀ ਬਦਲਾ ਦਿਆ ਕਰਦੇ ਹਾਂ।

77:45

وَيۡلٞ يَوۡمَئِذٖ لِّلۡمُكَذِّبِينَ ﴿45﴾

Transliteration: Waylun yawmaithin lilmukaththibeena

Translation: ਉਸ ਦਿਨ ਝੁਠਲਾਉਣ ਵਾਲਿਆਂ ਲਈ ਤਬਾਹੀ ਹੋਵੇਗੀ।

77:46

كُلُواْ وَتَمَتَّعُواْ قَلِيلًا إِنَّكُم مُّجۡرِمُونَ ﴿46﴾

Transliteration: Kuloo watamattaAAoo qaleelan innakum mujrimoona

Translation: (ਹੇ ਝੁਠਲਾਉਣ ਵਾਲਿਓ!) ਤੁਸੀਂ (ਸੰਸਾਰ ਵਿਚ) ਥੋੜ੍ਹੇ ਦਿਨ ਖਾ ਪੀ ਲਓ ਅਤੇ ਆਨੰਦ ਮਾਣ ਲਓ, ਨਿਰਸੰਦੇਹ, ਤੁਸੀਂ ਲੋਕ ਅਪਰਾਧੀ ਹੋ।

77:47

وَيۡلٞ يَوۡمَئِذٖ لِّلۡمُكَذِّبِينَ ﴿47﴾

Transliteration: Waylun yawmaithin lilmukaththibeena

Translation: ਉਸ ਦਿਨ ਝੁਠਲਾਉਣ ਵਾਲਿਆਂ ਲਈ ਬਰਬਾਦੀ ਹੈ।

77:48

وَإِذَا قِيلَ لَهُمُ ٱرۡكَعُواْ لَا يَرۡكَعُونَ ﴿48﴾

Transliteration: Waitha qeela lahumu irkaAAoo la yarkaAAoona

Translation: ਜਦੋਂ ਉਹਨਾਂ ਨੂੰ ਆਖਿਆ ਜਾਂਦਾ ਹੈ ਕਿ ਰੁਕੂਅ ਕਰੋ (ਭਾਵ ਝੁਕ ਜਾਓ) ਤਾਂ ਉਹ ਰੁਕੂਅ ਨਹੀਂ ਸੀ ਕਰਦੇ।[1]

77:49

وَيۡلٞ يَوۡمَئِذٖ لِّلۡمُكَذِّبِينَ ﴿49﴾

Transliteration: Waylun yawmaithin lilmukaththibeena

Translation: ਉਸ ਦਿਨ ਝੁਠਲਾਉਣ ਵਾਲਿਆਂ ਲਈ ਬਰਬਾਦੀ ਹੈ।

77:50

فَبِأَيِّ حَدِيثِۭ بَعۡدَهُۥ يُؤۡمِنُونَ ﴿50﴾

Transliteration: Fabiayyi hadeethin baAAdahu yuminoona

Translation: ਹੁਣ ਇਸ (.ਕੁਰਆਨ) ਤੋਂ ਪਿੱਛੋਂ ਉਹ ਕਿਹੜੀ ਗੱਲ ਉੱਤੇ ਈਮਾਨ ਲਿਆਉਣਗੇ ?

Transliteration source: English Transliteration by Tanzil. Used under Tanzil's non-commercial terms; see the source and latest updates at Tanzil. Tanzil translation download