وَٱلۡفَجۡرِ ﴿1﴾وَٱلۡفَجۡرِ
Transliteration: Waalfajri
Translation: ਸਹੁੰ ਹੈ ਪਹੁਫਟਣ ਦੀ।
وَٱلۡفَجۡرِ ﴿1﴾وَٱلۡفَجۡرِ
Transliteration: Waalfajri
Translation: ਸਹੁੰ ਹੈ ਪਹੁਫਟਣ ਦੀ।
وَلَيَالٍ عَشۡرٖ ﴿2﴾وَلَيَالٍ عَشۡرٖ
Transliteration: Walayalin AAashrin
Translation: ਅਤੇ ਦਸ ਰਾਤਾਂ ਦੀ।[1]
وَٱلشَّفۡعِ وَٱلۡوَتۡرِ ﴿3﴾وَٱلشَّفۡعِ وَٱلۡوَتۡرِ
Transliteration: WaalshshafAAi waalwatri
Translation: ਜਿਸਤ ਤੇ ਟਾਂਕ ਦੀ।[2]
وَٱلَّيۡلِ إِذَا يَسۡرِ ﴿4﴾وَٱلَّيۡلِ إِذَا يَسۡرِ
Transliteration: Waallayli itha yasri
Translation: ਅਤੇ ਰਾਤ ਦੀ ਜਦੋਂ ਉਹ ਵਿਦਾ ਹੋ ਰਹੀ ਹੋਵੇ।
هَلۡ فِي ذَٰلِكَ قَسَمٞ لِّذِي حِجۡرٍ ﴿5﴾هَلۡ فِي ذَٰلِكَ قَسَمٞ لِّذِي حِجۡرٍ
Transliteration: Hal fee thalika qasamun lithee hijrin
Translation: ਕੀ ਇਹਨਾਂ (ਚੀਜ਼ਾਂ) ਵਿਚ ਸੂਝਵਾਨਾਂ ਲਈ ਕੋਈ ਮਹੱਤਤਾ ਹੈ ?
أَلَمۡ تَرَ كَيۡفَ فَعَلَ رَبُّكَ بِعَادٍ ﴿6﴾أَلَمۡ تَرَ كَيۡفَ فَعَلَ رَبُّكَ بِعَادٍ
Transliteration: Alam tara kayfa faAAala rabbuka biAAadin
Translation: ਕੀ ਤੁਸੀਂ ਨਹੀਂ ਵੇਖਿਆ ਕਿ ਤੁਹਾਡੇ ਰੱਬ ਨੇ ‘ਆਦ’ ਨਾਲ ਕੀ ਵਰਤਾਓ ਕੀਤਾ ਸੀ ?
إِرَمَ ذَاتِ ٱلۡعِمَادِ ﴿7﴾إِرَمَ ذَاتِ ٱلۡعِمَادِ
Transliteration: Irama thati alAAimadi
Translation: ਉਹ ‘ਆਦੇ ਇਰਮ’ ਜਿਹੜੇ ਉੱਚੀਆਂ ਥੰਮਾਂ ਵਾਲੇ ਸਨ।
ٱلَّتِي لَمۡ يُخۡلَقۡ مِثۡلُهَا فِي ٱلۡبِلَٰدِ ﴿8﴾ٱلَّتِي لَمۡ يُخۡلَقۡ مِثۡلُهَا فِي ٱلۡبِلَٰدِ
Transliteration: Allatee lam yukhlaq mithluha fee albiladi
Translation: ਜਿਨ੍ਹਾਂ ਵਰਗੀ ਕੋਈ ਕੌਮ ਦੁਨੀਆਂ ਵਿਚ ਪੈਦਾ ਨਹੀਂ ਕੀਤੀ ਗਈ।
وَثَمُودَ ٱلَّذِينَ جَابُواْ ٱلصَّخۡرَ بِٱلۡوَادِ ﴿9﴾وَثَمُودَ ٱلَّذِينَ جَابُواْ ٱلصَّخۡرَ بِٱلۡوَادِ
Transliteration: Wathamooda allatheena jaboo alssakhra bialwadi
Translation: ਅਤੇ ‘ਸਮੂਦ’ ਨਾਲ ਵੀ ਜਿਹੜੇ ਘਾਟੀ ਵਿਚ ਚਟਾਨਾਂ ਤਰਾਸ਼ਦੇ ਸਨ।
وَفِرۡعَوۡنَ ذِي ٱلۡأَوۡتَادِ ﴿10﴾وَفِرۡعَوۡنَ ذِي ٱلۡأَوۡتَادِ
Transliteration: WafirAAawna thee alawtadi
Translation: ਅਤੇ ਕਿੱਲਾਂ ਵਾਲੇ ਫ਼ਿਰਔਨ ਨਾਲ (ਕੀ ਵਰਤਾਓ ਕੀਤਾ ?)।
ٱلَّذِينَ طَغَوۡاْ فِي ٱلۡبِلَٰدِ ﴿11﴾ٱلَّذِينَ طَغَوۡاْ فِي ٱلۡبِلَٰدِ
Transliteration: Allatheena taghaw fee albiladi
Translation: ਇਹ ਉਹ ਲੋਕ ਸਨ ਜਿਨ੍ਹਾਂ ਨੇ ਸ਼ਹਿਰਾਂ (ਭਾਵ ਧਰਤੀ) ਵਿਚ ਸਰਕਸ਼ੀ ਕੀਤੀ।
فَأَكۡثَرُواْ فِيهَا ٱلۡفَسَادَ ﴿12﴾فَأَكۡثَرُواْ فِيهَا ٱلۡفَسَادَ
Transliteration: Faaktharoo feeha alfasada
Translation: ਅਤੇ ਉਹਨਾਂ ਵਿਚ ਬਹੁਤ ਵਿਗਾੜ ਪਾ ਛੱਡਿਆ ਸੀ।
فَصَبَّ عَلَيۡهِمۡ رَبُّكَ سَوۡطَ عَذَابٍ ﴿13﴾فَصَبَّ عَلَيۡهِمۡ رَبُّكَ سَوۡطَ عَذَابٍ
Transliteration: Fasabba AAalayhim rabbuka sawta AAathabin
Translation: ਫੇਰ ਤੁਹਾਡੇ ਰੱਬ ਨੇ ਉਹਨਾਂ ਉੱਤੇ ਅਜ਼ਾਬ ਦਾ ਕੋੜਾ ਬਰਸਾਇਆ।
إِنَّ رَبَّكَ لَبِٱلۡمِرۡصَادِ ﴿14﴾إِنَّ رَبَّكَ لَبِٱلۡمِرۡصَادِ
Transliteration: Inna rabbaka labialmirsadi
Translation: ਬੇਸ਼ੱਕ ਤੁਹਾਡਾ ਰੱਬ (ਅਪਰਾਧੀਆਂ) ਦੀ ਘਾਤ ਵਿਚ ਹੈ।
فَأَمَّا ٱلۡإِنسَٰنُ إِذَا مَا ٱبۡتَلَىٰهُ رَبُّهُۥ فَأَكۡرَمَهُۥ وَنَعَّمَهُۥ فَيَقُولُ رَبِّيٓ أَكۡرَمَنِ ﴿15﴾فَأَمَّا ٱلۡإِنسَٰنُ إِذَا مَا ٱبۡتَلَىٰهُ رَبُّهُۥ فَأَكۡرَمَهُۥ وَنَعَّمَهُۥ فَيَقُولُ رَبِّيٓ أَكۡرَمَنِ
Transliteration: Faamma alinsanu itha ma ibtalahu rabbuhu faakramahu wanaAAAAamahu fayaqoolu rabbee akramani
Translation: ਪਰ ਮਨੁੱਖ ਦਾ ਹਾਲ ਇਹ ਹੈ ਕਿ ਜਦੋਂ ਉਸ ਦਾ ਰੱਬ ਉਸ ਨੂੰ ਪਰਖਣ ਲਈ ਉਸ ਨੂੰ ਇੱਜ਼ਤ ਅਤੇ ਨਿਅਮਤਾਂ ਦਿੰਦਾ ਹੈ ਤਾਂ ਉਹ ਆਖਦਾ ਹੈ ਕਿ ਮੇਰੇ ਰੱਬ ਨੇ ਮੈਨੂੰ ਆਦਰ-ਮਾਨ ਬਖ਼ਸ਼ਿਆ ਹੈ।
وَأَمَّآ إِذَا مَا ٱبۡتَلَىٰهُ فَقَدَرَ عَلَيۡهِ رِزۡقَهُۥ فَيَقُولُ رَبِّيٓ أَهَٰنَنِ ﴿16﴾وَأَمَّآ إِذَا مَا ٱبۡتَلَىٰهُ فَقَدَرَ عَلَيۡهِ رِزۡقَهُۥ فَيَقُولُ رَبِّيٓ أَهَٰنَنِ
Transliteration: Waamma itha ma ibtalahu faqadara AAalayhi rizqahu fayaqoolu rabbee ahanani
Translation: ਪਰ ਜਦੋਂ ਉਹੀਓ (ਰੱਬ) ਉਸ ਦੀ ਰੋਜ਼ੀ ਤੰਗ ਕਰ ਦਿੰਦਾ ਹੈ ਤਾਂ ਆਖਦਾ ਹੈ ਕਿ ਮੇਰੇ ਰੱਬ ਨੇ ਮੈਨੂੰ ਅਪਮਾਨਿਤ ਕਰ ਛੱਡਿਆ ਹੈ।
كَلَّاۖ بَل لَّا تُكۡرِمُونَ ٱلۡيَتِيمَ ﴿17﴾كَلَّاۖ بَل لَّا تُكۡرِمُونَ ٱلۡيَتِيمَ
Transliteration: Kalla bal la tukrimoona alyateema
Translation: ਉੱਕਾ ਨਹੀਂ! ਅਸਲ ਵਿਚ ਤੁਸੀਂ ਯਤੀਮ ਦੀ ਇੱਜ਼ਤ ਨਹੀਂ ਸੀ ਕਰਦੇ।
وَلَا تَحَـٰٓضُّونَ عَلَىٰ طَعَامِ ٱلۡمِسۡكِينِ ﴿18﴾وَلَا تَحَـٰٓضُّونَ عَلَىٰ طَعَامِ ٱلۡمِسۡكِينِ
Transliteration: Wala tahaddoona AAala taAAami almiskeeni
Translation: ਅਤੇ ਨਾ ਹੀ ਮੁਥਾਜ ਨੂੰ ਭੋਜਨ ਕਰਵਾਉਣ ਲਈ ਇਕ ਦੂਜੇ ਨੂੰ ਪ੍ਰੇਰਿਤ ਕਰਦੇ ਸੀ।
وَتَأۡكُلُونَ ٱلتُّرَاثَ أَكۡلٗا لَّمّٗا ﴿19﴾وَتَأۡكُلُونَ ٱلتُّرَاثَ أَكۡلٗا لَّمّٗا
Transliteration: Watakuloona altturatha aklan lamman
Translation: ਅਤੇ ਤੁਸੀਂ ਵਰਾਸਤ ਦਾ ਸਾਰਾ ਮਾਲ ਹੂੰਝ ਕੇ ਖਾ ਜਾਂਦੇ ਹੋ।
وَتُحِبُّونَ ٱلۡمَالَ حُبّٗا جَمّٗا ﴿20﴾وَتُحِبُّونَ ٱلۡمَالَ حُبّٗا جَمّٗا
Transliteration: Watuhibboona almala hubban jamman
Translation: ਅਤੇ ਤੁਸੀਂ ਧਨ ਪਦਾਰਥਾਂ ਨਾਲ ਹੱਦੋਂ ਵੱਧ ਮੋਹ ਰਖਦੇ ਹੋ।
كَلَّآۖ إِذَا دُكَّتِ ٱلۡأَرۡضُ دَكّٗا دَكّٗا ﴿21﴾كَلَّآۖ إِذَا دُكَّتِ ٱلۡأَرۡضُ دَكّٗا دَكّٗا
Transliteration: Kalla itha dukkati alardu dakkan dakkan
Translation: (ਉਸ ਸਮੇਂ ਪਛਤਾਵੇ ਦਾ ਲਾਭ) ਉੱਕਾ ਨਹੀਂ ਹੋਵੇਗਾ ਜਦੋਂ ਧਰਤੀ ਨੂੰ ਕੁਟ ਕੁਟ ਕੇ ਪੱਦਰ ਕਰ ਦਿੱਤੀ ਜਾਵੇਗੀ।
وَجَآءَ رَبُّكَ وَٱلۡمَلَكُ صَفّٗا صَفّٗا ﴿22﴾وَجَآءَ رَبُّكَ وَٱلۡمَلَكُ صَفّٗا صَفّٗا
Transliteration: Wajaa rabbuka waalmalaku saffan saffan
Translation: ਅਤੇ ਤੁਹਾਡਾ ਰੱਬ ਪ੍ਰਗਟ ਹੋਵੇਗਾ ਜਦੋਂ ਫ਼ਰਿਸ਼ਤੇ ਕਤਾਰਾਂ ਵਿਚ ਹਾਜ਼ਿਰ ਹੋਣਗੇ।
وَجِاْيٓءَ يَوۡمَئِذِۭ بِجَهَنَّمَۚ يَوۡمَئِذٖ يَتَذَكَّرُ ٱلۡإِنسَٰنُ وَأَنَّىٰ لَهُ ٱلذِّكۡرَىٰ ﴿23﴾وَجِاْيٓءَ يَوۡمَئِذِۭ بِجَهَنَّمَۚ يَوۡمَئِذٖ يَتَذَكَّرُ ٱلۡإِنسَٰنُ وَأَنَّىٰ لَهُ ٱلذِّكۡرَىٰ
Transliteration: Wajeea yawmaithin bijahannama yawmaithin yatathakkaru alinsanu waanna lahu alththikra
Translation: ਉਸ ਦਿਨ ਨਰਕ (ਲੋਕਾਂ ਦੇ) ਸਾਹਮਣੇ ਲਿਆਂਦੀ ਜਾਵੇਗੀ ਅਤੇ ਉਸ ਦਿਨ ਮਨੁੱਖ ਆਪਣੀਆਂ ਕਰਤੂਤਾਂ ਨੂੰ ਯਾਦ ਕਰੇਗਾ, ਪਰ ਉਸ ਸਮੇਂ ਯਾਦ ਕਰਨ ਦਾ ਕੋਈ ਲਾਭ ਨਹੀਂ ਹੋਵੇਗਾ।
يَقُولُ يَٰلَيۡتَنِي قَدَّمۡتُ لِحَيَاتِي ﴿24﴾يَقُولُ يَٰلَيۡتَنِي قَدَّمۡتُ لِحَيَاتِي
Transliteration: Yaqoolu ya laytanee qaddamtu lihayatee
Translation: ਉਹ ਆਖੇਗਾ ਕਾਸ਼! ਮੈਂਨੇ ਆਪਣੇ ਇਸ ਜੀਵਨ ਲਈ ਕੁੱਝ ਅੱਗੇ ਭੇਜਿਆ ਹੁੰਦਾ।
فَيَوۡمَئِذٖ لَّا يُعَذِّبُ عَذَابَهُۥٓ أَحَدٞ ﴿25﴾فَيَوۡمَئِذٖ لَّا يُعَذِّبُ عَذَابَهُۥٓ أَحَدٞ
Transliteration: Fayawmaithin la yuAAaththibu AAathabahu ahadun
Translation: ਸੋ ਉਸ ਦਿਨ ਉਸ ਜਿਹਾ ਅਜ਼ਾਬ ਦੇਣ ਵਾਲਾ ਕੋਈ ਨਹੀਂ ਹੋਵੇਗੀ।
وَلَا يُوثِقُ وَثَاقَهُۥٓ أَحَدٞ ﴿26﴾وَلَا يُوثِقُ وَثَاقَهُۥٓ أَحَدٞ
Transliteration: Wala yoothiqu wathaqahu ahadun
Translation: ਅਤੇ ਨਾ ਹੀ ਉਸ ਜਿਹਾ ਕੋਈ ਬੰਣਨ ਵਾਲਾ ਹੋਵੇਗਾ।
يَـٰٓأَيَّتُهَا ٱلنَّفۡسُ ٱلۡمُطۡمَئِنَّةُ ﴿27﴾يَـٰٓأَيَّتُهَا ٱلنَّفۡسُ ٱلۡمُطۡمَئِنَّةُ
Transliteration: Ya ayyatuha alnnafsu almutmainnatu
Translation: (ਪਰ ਨੇਕ ਲੋਕਾਂ ਨੂੰ ਫ਼ਰਿਸ਼ਤੇ ਆਖਣਗੇ) ਹੇ ਸ਼ਾਂਤ ਆਤਮਾ!
ٱرۡجِعِيٓ إِلَىٰ رَبِّكِ رَاضِيَةٗ مَّرۡضِيَّةٗ ﴿28﴾ٱرۡجِعِيٓ إِلَىٰ رَبِّكِ رَاضِيَةٗ مَّرۡضِيَّةٗ
Transliteration: IrjiAAee ila rabbiki radiyatan mardiyyatan
Translation: ਤੂੰ ਆਪਣੇ ਰੱਬ ਵੱਲ ਇਸ ਹਾਲ ਵਿਚ ਤੁਰ ਕਿ ਤੂੰ ਉਸ ਤੋਂ ਰਾਜ਼ੀ ਅਤੇ ਉਹ ਤੇਥੋਂ ਰਾਜ਼ੀ ਹੈ।
فَٱدۡخُلِي فِي عِبَٰدِي ﴿29﴾فَٱدۡخُلِي فِي عِبَٰدِي
Transliteration: Faodkhulee fee AAibadee
Translation: ਫੇਰ ਤੂੰ ਮੇਰੇ ਨੇਕ ਬੰਦਿਆਂ ਵਿਚ ਜਾ ਰਲ।
وَٱدۡخُلِي جَنَّتِي ﴿30﴾وَٱدۡخُلِي جَنَّتِي
Transliteration: Waodkhulee jannatee
Translation: ਅਤੇ ਮੇਰੀ ਜੰਨਤ ਵਿਚ ਦਾਖ਼ਲ ਹੋ ਜਾ।
Transliteration source: English Transliteration by Tanzil. Used under Tanzil's non-commercial terms; see the source and latest updates at Tanzil. Tanzil translation download