quranm◉

Surah At-Tin transliteration

◉ ਸੂਰਾ · ∞

95:1

وَٱلتِّينِ وَٱلزَّيۡتُونِ ﴿1﴾

Transliteration: Waaltteeni waalzzaytooni

Translation: ਸਹੁੰ ਹੈ ਅੰਜੀਰ ਅਤੇ ਜ਼ੈਤੂਨ ਦੀ।

95:2

وَطُورِ سِينِينَ ﴿2﴾

Transliteration: Watoori seeneena

Translation: ਅਤੇ ਤੂਰ ਪਹਾੜ ਦੀ।

95:3

وَهَٰذَا ٱلۡبَلَدِ ٱلۡأَمِينِ ﴿3﴾

Transliteration: Wahatha albaladi alameeni

Translation: ਅਤੇ ਇਸ ਅਮਨ ਵਾਲੇ ਸ਼ਹਿਰ (ਮੱਕੇ) ਦੀ।

95:4

لَقَدۡ خَلَقۡنَا ٱلۡإِنسَٰنَ فِيٓ أَحۡسَنِ تَقۡوِيمٖ ﴿4﴾

Transliteration: Laqad khalaqna alinsana fee ahsani taqweemin

Translation: ਬੇਸ਼ੱਕ ਅਸੀਂ ਮਨੁੱਖ ਨੂੰ ਸਭ ਤੋਂ ਵੱਧ ਸੋਹਣੇ ਰੂਪ ਵਿਚ ਪੈਦਾ ਕੀਤਾ।

95:5

ثُمَّ رَدَدۡنَٰهُ أَسۡفَلَ سَٰفِلِينَ ﴿5﴾

Transliteration: Thumma radadnahu asfala safileena

Translation: (ਉਸ ਦੀਆਂ ਕੁਰਤੂਤਾਂ ਕਾਰਨ) ਫੇਰ ਅਸੀਂ ਇਸ (ਮਨੁੱਖ ਨੂੰ ਨਰਕ ਦੀ) ਘਟੀਆ ਤੋਂ ਘਟੀਆ (ਭਾਵ ਹੇਠਲੀ) ਥਾਂ ਵਿਚ ਸੁੱਟ ਦਿੱਤਾ।

95:6

إِلَّا ٱلَّذِينَ ءَامَنُواْ وَعَمِلُواْ ٱلصَّـٰلِحَٰتِ فَلَهُمۡ أَجۡرٌ غَيۡرُ مَمۡنُونٖ ﴿6﴾

Transliteration: Illa allatheena amanoo waAAamiloo alssalihati falahum ajrun ghayru mamnoonin

Translation: ਪਰ ਜਿਹੜੇ ਲੋਕੀ (ਰੱਬ ਅਤੇ ਮੁਹੰਮਦ (ਸ:) ਦੀਆਂ ਗੱਲਾਂ ’ਤੇ) ਈਮਾਨ ਲਿਆਏ ਅਤੇ ਉਹਨਾਂ ਨੇ (.ਕੁਰਆਨ ਅਨੁਸਾਰ) ਚੰਗੇ ਕੰਮ ਵੀ ਕੀਤੇ। ਉਹਨਾਂ ਲਈ ਹੱਦੋਂ ਵੱਧ (ਚੰਗਾ) ਬਦਲਾ ਹੈ।

95:7

فَمَا يُكَذِّبُكَ بَعۡدُ بِٱلدِّينِ ﴿7﴾

Transliteration: Fama yukaththibuka baAAdu bialddeeni

Translation: (ਹੇ ਮਨੁੱਖ!) ਇਸ (.ਕੁਰਆਨ) ਤੋਂ ਬਾਅਦ ਵੀ ਤੈਨੂੰ ਕਿਹੜੀ ਗੱਲ ਨੇ ਬਦਲੇ ਵਾਲੇ ਦਿਨ ਨੂੰ ਝੁਠਲਾਉਣ ਲਈ ਪ੍ਰੇਰਿਤ ਕੀਤਾ ਹੈ।

95:8

أَلَيۡسَ ٱللَّهُ بِأَحۡكَمِ ٱلۡحَٰكِمِينَ ﴿8﴾

Transliteration: Alaysa Allahu biahkami alhakimeena

Translation: ਭਲਾਂ ਕੀ ਅੱਲਾਹ ਸਾਰੇ ਹਾਕਮਾਂ ਤੋਂ ਵੱਡਾ ਹਾਕਮ ਨਹੀਂ ਹੈ ?

Transliteration source: English Transliteration by Tanzil. Used under Tanzil's non-commercial terms; see the source and latest updates at Tanzil. Tanzil translation download