quranm◉

Surah Al-'Alaq transliteration

◉ ਸੂਰਾ · ∞

96:1

ٱقۡرَأۡ بِٱسۡمِ رَبِّكَ ٱلَّذِي خَلَقَ ﴿1﴾

Transliteration: Iqra biismi rabbika allathee khalaqa

Translation: (ਹੇ ਮੁਹੰਮਦ ਸ:!) ਪੜ੍ਹੋ ਆਪਣੇ (ਉਸ) ਰੱਬ ਦਾ ਨਾਂ ਲੈਕੇ ਜਿਸ ਨੇ (ਸਭ ਨੂੰ) ਪੈਦਾ ਕੀਤਾ ਹੈ।

96:2

خَلَقَ ٱلۡإِنسَٰنَ مِنۡ عَلَقٍ ﴿2﴾

Transliteration: Khalaqa alinsana min AAalaqin

Translation: ਉਸ ਨੇ ਮਨੁੱਖ ਨੂੰ ਜੱਮੇ ਹੋਏ ਖ਼ੂਨ (ਦੇ ਇਕ ਲੋਥੜੇ) ਤੋਂ ਪੈਦਾ ਕੀਤਾ।

96:3

ٱقۡرَأۡ وَرَبُّكَ ٱلۡأَكۡرَمُ ﴿3﴾

Transliteration: Iqra warabbuka alakramu

Translation: ਪੜੋ ਤੁਹਾਡਾ ਰੱਬ ਅਤਿਅੰਤ ਕਰੀਮ (ਉਦਾਰ) ਹੈ।

96:4

ٱلَّذِي عَلَّمَ بِٱلۡقَلَمِ ﴿4﴾

Transliteration: Allathee AAallama bialqalami

Translation: ਉਹ ਹਸਤੀ ਜਿਸ ਨੇ ਕਲਮ ਰਾਹੀਂ ਗਿਆਨ ਸਿਖਾਇਆ।

96:5

عَلَّمَ ٱلۡإِنسَٰنَ مَا لَمۡ يَعۡلَمۡ ﴿5﴾

Transliteration: AAallama alinsana ma lam yaAAlam

Translation: ਉਸ ਨੇ ਮਨੁੱਖ ਨੂੰ ਉਹ ਗਿਆਨ ਦਿੱਤਾ ਜੋ ਉਹ ਜਾਣਦਾ ਨਹੀਂ ਸੀ।

96:6

كَلَّآ إِنَّ ٱلۡإِنسَٰنَ لَيَطۡغَىٰٓ ﴿6﴾

Transliteration: Kalla inna alinsana layatgha

Translation: ਸੱਚਾਈ ਇਹ ਹੈ ਕਿ ਮਨੁੱਖ ਹੱਦੋਂ ਟਪ ਜਾਂਦਾ ਹੈ।

96:7

أَن رَّءَاهُ ٱسۡتَغۡنَىٰٓ ﴿7﴾

Transliteration: An raahu istaghna

Translation: ਕੀ ਉਹ ਆਪਣੇ ਆਪ ਨੂੰ (ਰੱਬ ਕੋਲ ਜਾਣ ਤੋਂ) ਬੇਪਰਵਾਹ ਸਮਝਦਾ ਹੈ ?

96:8

إِنَّ إِلَىٰ رَبِّكَ ٱلرُّجۡعَىٰٓ ﴿8﴾

Transliteration: Inna ila rabbika alrrujAAa

Translation: ਬੇਸ਼ੱਕ ਸਭ ਨੇ ਤੁਹਾਡੇ ਰੱਬ ਵੱਲ ਹੀ ਮੁੜ ਜਾਣਾ ਹੈ।

96:9

أَرَءَيۡتَ ٱلَّذِي يَنۡهَىٰ ﴿9﴾

Transliteration: Araayta allathee yanha

Translation: ਕੀ ਤੁਸੀਂ ਉਸ ਨੂੰ ਵੇਖਿਆ ਹੈ ਜਿਹੜਾ ਰੋਕਦਾ ਹੈ ?

96:10

عَبۡدًا إِذَا صَلَّىٰٓ ﴿10﴾

Transliteration: AAabdan itha salla

Translation: ਇਕ ਬੰਦੇ ਨੂੰ ਜਦੋਂ ਉਹ ਨਮਾਜ਼ ਪੜ੍ਹਦਾ ਹੈ ?

96:11

أَرَءَيۡتَ إِن كَانَ عَلَى ٱلۡهُدَىٰٓ ﴿11﴾

Transliteration: Araayta in kana AAala alhuda

Translation: (ਤੁਹਾਡਾ ਕੀ ਵਿਚਾਰ ਹੈ ਕਿ) ਜੇ ਭਲਾਂ ਉਹ (ਬੰਦਾ) ਸਿੱਧੀ ਰਾਹ ’ਤੇ ਹੋਵੇ ?

96:12

أَوۡ أَمَرَ بِٱلتَّقۡوَىٰٓ ﴿12﴾

Transliteration: Aw amara bialttaqwa

Translation: ਜਾਂ ਡਰ ਭਾਓ ਮੰਣਨ ਦੀ ਪ੍ਰੇਰਨਾ ਦਿੰਦਾ ਹੋਵੇ ?

96:13

أَرَءَيۡتَ إِن كَذَّبَ وَتَوَلَّىٰٓ ﴿13﴾

Transliteration: Araayta in kaththaba watawalla

Translation: ਭਲਾਂ ਜੇਕਰ ਉਹ (ਹੱਕ ਨੂੰ) ਝੁਠਲਾਉਂਦਾ ਹੋਵੇ ਅਤੇ ਉਸ ਤੋਂ ਮੂੰਹ ਮੋੜਦਾ ਹੋਵੇ (ਫੇਰ ਕੀ ਹੋਵੇਗਾ)।

96:14

أَلَمۡ يَعۡلَم بِأَنَّ ٱللَّهَ يَرَىٰ ﴿14﴾

Transliteration: Alam yaAAlam bianna Allaha yara

Translation: ਕੀ ਉਹ ਨਹੀਂ ਜਾਣਦਾ ਕਿ ਅੱਲਾਹ ਉਸ ਨੂੰ ਵੇਖ ਰਿਹਾ ਹੈ ?

96:15

كَلَّا لَئِن لَّمۡ يَنتَهِ لَنَسۡفَعَۢا بِٱلنَّاصِيَةِ ﴿15﴾

Transliteration: Kalla lain lam yantahi lanasfaAAan bialnnasiyati

Translation: ਉੱਕਾ ਨਹੀਂ (ਰੱਬ ਤੋਂ ਡਰਦਾ), ਜੇ ਉਹ (ਆਪਣੀਆਂ ਕਰਤੂਤਾਂ ਤੋਂ) ਨਾ ਰੁਕਿਆ ਤਾਂ ਅਸੀਂ ਉਸ ਨੂੰ ਮੱਥੇ ਦੇ ਵਾਲਾਂ ਤੋਂ ਫੜ ਕੇ ਜ਼ਰੂਰ ਹੀ ਘਸੀਟਾਂਗੇ।

96:16

نَاصِيَةٖ كَٰذِبَةٍ خَاطِئَةٖ ﴿16﴾

Transliteration: Nasiyatin kathibatin khatiatin

Translation: ਉਹ ਮੱਥਾ ਜਿਹੜਾ ਦੋਸ਼ੀ ਹੈ।

96:17

فَلۡيَدۡعُ نَادِيَهُۥ ﴿17﴾

Transliteration: FalyadAAu nadiyahu

Translation: ਸੋ ਉਸ ਨੂੰ ਚਾਹੀਦਾ ਹੈ ਕਿ (ਆਪਣੇ ਬਚਾ ਲਈ) ਆਪਣੇ ਸੰਗ ਬੈਠਣ ਉੱਠਣ ਵਾਲਿਆਂ ਨੂੰ ਬੁਲਾ ਲਵੇ।

96:18

سَنَدۡعُ ٱلزَّبَانِيَةَ ﴿18﴾

Transliteration: SanadAAu alzzabaniyata

Translation: ਅਤੇ ਅਸੀਂ ਵੀ ਅਜ਼ਾਬ ਦੇਣ ਵਾਲੇ ਫ਼ਰਿਸ਼ਤਿਆਂ ਨੰ ਬੁਲਾ ਲਿਆਂਗੇ।

96:19

كَلَّا لَا تُطِعۡهُ وَٱسۡجُدۡۤ وَٱقۡتَرِب۩ ﴿19﴾

Transliteration: Kalla la tutiAAhu waosjud waiqtarib

Translation: ਉੱਕਾ ਨਹੀਂ, ਤੁਸੀਂ ਉਸ (ਝੁਠਲਾਉਣ ਵਾਲੇ) ਦੇ ਪਿੱਛੇ ਨਹੀਂ ਲੱਗਣਾ, ਸਗੋਂ ਸਿਜਦਾ ਕਰੋ ਅਤੇ ਰੱਬ ਦੀ ਨੇੜਤਾ ਪ੍ਰਾਪਤ ਕਰੋ।

Transliteration source: English Transliteration by Tanzil. Used under Tanzil's non-commercial terms; see the source and latest updates at Tanzil. Tanzil translation download