وَمَآ أَصَٰبَكُم مِّن مُّصِيبَةٖ فَبِمَا كَسَبَتۡ أَيۡدِيكُمۡ وَيَعۡفُواْ عَن كَثِيرٖ ﴿٣٠﴾
ਤੁਹਾਡੇ ਉੱਤੇ ਜਿਹੜੀ ਵੀ ਬਿਪਤਾ ਆਈ ਹੈ ਉਹ ਤੁਹਾਡੀਆਂ ਆਪਣੀਆਂ ਹੀ ਕਰਤੂਤਾਂ ਕਾਰਨ ਆਈ ਹੈ ਅਤੇ ਬਹੁਤ ਸਾਰੀਆਂ ਭੁੱਲਾ-ਚੁੱਕਾਂ ਨੂੰ ਤਾਂ ਉਹ ਐਵੇਂ ਹੀ ਮੁਆਫ਼ ਕਰ ਦਿੰਦਾ ਹੈ।
60 ਆਇਤ · ਵਿਸ਼ੇ · pa
وَمَآ أَصَٰبَكُم مِّن مُّصِيبَةٖ فَبِمَا كَسَبَتۡ أَيۡدِيكُمۡ وَيَعۡفُواْ عَن كَثِيرٖ ﴿٣٠﴾
ਤੁਹਾਡੇ ਉੱਤੇ ਜਿਹੜੀ ਵੀ ਬਿਪਤਾ ਆਈ ਹੈ ਉਹ ਤੁਹਾਡੀਆਂ ਆਪਣੀਆਂ ਹੀ ਕਰਤੂਤਾਂ ਕਾਰਨ ਆਈ ਹੈ ਅਤੇ ਬਹੁਤ ਸਾਰੀਆਂ ਭੁੱਲਾ-ਚੁੱਕਾਂ ਨੂੰ ਤਾਂ ਉਹ ਐਵੇਂ ਹੀ ਮੁਆਫ਼ ਕਰ ਦਿੰਦਾ ਹੈ।
فَإِنۡ أَعۡرَضُواْ فَمَآ أَرۡسَلۡنَٰكَ عَلَيۡهِمۡ حَفِيظًاۖ إِنۡ عَلَيۡكَ إِلَّا ٱلۡبَلَٰغُۗ وَإِنَّآ إِذَآ أَذَقۡنَا ٱلۡإِنسَٰنَ مِنَّا رَحۡمَةٗ فَرِحَ بِهَاۖ وَإِن تُصِبۡهُمۡ سَيِّئَةُۢ بِمَا قَدَّمَتۡ أَيۡدِيهِمۡ فَإِنَّ ٱلۡإِنسَٰنَ كَفُورٞ ﴿٤٨﴾
(ਹੇ ਨਬੀ!) ਜੇ ਉਹ ਮੂੰਹ ਮੋੜਦੇ ਹਨ ਤਾਂ ਮੋੜ ਲੈਣ ਅਸੀਂ ਤੁਹਾਨੂੰ ਉਹਨਾਂ ਉੱਤੇ ਕੋਈ ਨਿਗਰਾਨ ਬਣਾ ਕੇ ਨਹੀਂ ਭੇਜਿਆ ? ਤੁਹਾਡੇ ਜ਼ਿੰਮੇ ਤਾਂ (ਰੱਬੀ ਪੈਗ਼ਾਮ ਨੂੰ ਲੋਕਾਂ ਤੱਕ) ਪਹੁੰਚਾ ਦੇਣਾ ਹੀ ਹੈ। ਜਦੋਂ ਮਨੁੱਖ ਨੂੰ ਅਸੀਂ ਆਪਣੀਆਂ ਮਿਹਰਾਂ ਦਾ ਸੁਆਦ ਚਖਾਉਂਦੇ ਹਾਂ ਤਾਂ ਉਹ ਸੇਖ਼ੀਆਂ ਮਾਰਦਾ ਹੈ, ਜੇ ਉਸ ਨੂੰ ਆਪਣੀਆਂ ਕਰਤੂਤਾਂ ਕਾਰਨ ਕੋਈ ਬਿਪਤਾ ਆ ਪਹੁੰਚਦੀ ਹੈ ਤਾਂ (ਸਾਰੇ ਅਹਿਸਾਨ ਭੁੱਲ ਕੇ) ਵੱਡਾ ਨਾ-ਸ਼ੁਕਰਾ ਬਣ ਜਾਂਦਾ ਹੈ।
مَآ أَصَابَ مِن مُّصِيبَةٖ فِي ٱلۡأَرۡضِ وَلَا فِيٓ أَنفُسِكُمۡ إِلَّا فِي كِتَٰبٖ مِّن قَبۡلِ أَن نَّبۡرَأَهَآۚ إِنَّ ذَٰلِكَ عَلَى ٱللَّهِ يَسِيرٞ ﴿٢٢﴾
ਧਰਤੀ ’ਤੇ ਜਾਂ ਤੁਹਾਡੀਆਂ ਜਾਨਾਂ ਉੱਤੇ ਜਿਹੜੀ ਵੀ ਬਿਪਤਾ ਆਉਂਦੀ ਹੈ ਉਹ ਤਾਂ ਤੁਹਾਡੇ ਜਨਮ ਤੋਂ ਪਹਿਲਾਂ ਹੀ ਕਿਤਾਬ ਵਿਚ ਲਿਖੀ ਹੋਈ ਹੈ। ਇੰਜ ਕਰਨਾ ਅੱਲਾਹ ਲਈ ਬਹੁਤ ਹੀ ਸੌਖਾ ਹੈ।
لِّكَيۡلَا تَأۡسَوۡاْ عَلَىٰ مَا فَاتَكُمۡ وَلَا تَفۡرَحُواْ بِمَآ ءَاتَىٰكُمۡۗ وَٱللَّهُ لَا يُحِبُّ كُلَّ مُخۡتَالٖ فَخُورٍ ﴿٢٣﴾
ਇਹ ਸਭ ਇਸ ਲਈ ਦੱਸਿਆ ਜਾ ਰਿਹਾ ਹੈ ਤਾਂ ਜੋ ਜੇ ਕੋਈ ਚੀਜ਼ ਤੁਹਾਡੇ ਹੱਥੋਂ ਖੁਸ ਜਾਵੇ ਤਾਂ ਤੁਸੀਂ ਦੁਖੀ ਨਾ ਹੋਵੋ ਅਤੇ ਜੇ ਉਹ (ਅੱਲਾਹ) ਤੁਹਾਨੂੰ ਨਵਾਜ਼ਦਾ ਹੈ ਤਾਂ ਤੁਸੀਂ ਸ਼ੇਖ਼ੀਆਂ ਨਾ ਮਾਰਦੇ ਫਿਰੋ। ਅੱਲਾਹ ਕਿਸੇ ਵੀ ਸ਼ੇਖ਼ੀਖ਼ੋਰੇ ਅਤੇ ਘਮੰਡੀ ਨੂੰ ਪਸੰਦ ਨਹੀਂ ਕਰਦਾ।
مَآ أَصَابَ مِن مُّصِيبَةٍ إِلَّا بِإِذۡنِ ٱللَّهِۗ وَمَن يُؤۡمِنۢ بِٱللَّهِ يَهۡدِ قَلۡبَهُۥۚ وَٱللَّهُ بِكُلِّ شَيۡءٍ عَلِيمٞ ﴿١١﴾
ਜਿਹੜੀ ਵੀ ਕੋਈ ਬਿਪਤਾ ਆਉਂਦੀ ਹੈ ਉਹ ਅੱਲਾਹ ਦੇ ਹੁਕਮ ਨਾਲ ਹੀ ਆਉਂਦੀ ਹੈ। ਜੇ ਕੋਈ ਅੱਲਾਹ ’ਤੇ ਈਮਾਨ ਲਿਆਏ ਤਾਂ ਉਹ ਉਸ ਦੇ ਮਨ ਨੂੰ ਹਿਦਾਇਤ ਦਿੰਦਾ ਹੈ। ਅੱਲਾਹ ਹਰ ਚੀਜ਼ ਨੂੰ ਜਾਣਦਾ ਹੈ।
يَـٰٓأَيُّهَا ٱلنَّاسُ قَدۡ جَآءَتۡكُم مَّوۡعِظَةٞ مِّن رَّبِّكُمۡ وَشِفَآءٞ لِّمَا فِي ٱلصُّدُورِ وَهُدٗى وَرَحۡمَةٞ لِّلۡمُؤۡمِنِينَ ﴿٥٧﴾
ਹੇ ਲੋਕੋ! ਤੁਹਾਡੇ ਕੋਲ ਤੁਹਾਡੇ ਰੱਬ ਵੱਲੋਂ ਨਸੀਹਤ ਦੀ ਕਿਤਾਬ ਆ ਗਈ ਹੈ। ਜੋ ਵੀ ਤੁਹਾਡੇ ਮਨਾਂ ਵਿਚ (ਗੁੱਸਾਂ, ਲਾਲਚ, ਈਰਖਾ, ਕੰਜੂਸੀ ਹਵਸ, ਨਫ਼ਰਤ ਆਦਿ) ਦੇ ਰੋਗ ਹਨ, ਇਹ ਉਹਨਾਂ ਸਭ ਦਾ ਇਲਾਜ ਹੈ ਅਤੇ ਈਮਾਨ ਵਾਲਿਆਂ ਲਈ ਹਿਦਾਇਤ ਤੇ ਰਹਿਮਤ ਹੈ।
ثُمَّ كُلِي مِن كُلِّ ٱلثَّمَرَٰتِ فَٱسۡلُكِي سُبُلَ رَبِّكِ ذُلُلٗاۚ يَخۡرُجُ مِنۢ بُطُونِهَا شَرَابٞ مُّخۡتَلِفٌ أَلۡوَٰنُهُۥ فِيهِ شِفَآءٞ لِّلنَّاسِۚ إِنَّ فِي ذَٰلِكَ لَأٓيَةٗ لِّقَوۡمٖ يَتَفَكَّرُونَ ﴿٦٩﴾
(ਹੁਕਮ ਹੋਇਆ) ਹਰ ਪ੍ਰਕਾਰ ਦੇ ਫਲਾਂ (ਤੇ ਫੁੱਲਾਂ) ਦਾ ਰਸ ਚੂਸ, ਫੇਰ ਆਪਣੇ ਪਾਲਣਹਾਰ ਦੀਆਂ ਪੱਧਰ ਰਾਹਾਂ ’ਤੇ ਤੁਰਦੀ ਰਹਿ। ਉਸ (ਮੱਖੀ) ਦੇ ਢਿੱਡੋਂ ਰੰਗ-ਬਰੰਗਾ ਇਕ ਸ਼ਰਬਤ (ਸ਼ਹਦ) ਨਿਕਲਦਾ ਹੈ, ਜਿਸ ਵਿਚ ਲੋਕਾਂ ਲਈ ਸ਼ਿਫ਼ਾ (ਭਾਵ ਬੀਮਾਰੀਆਂ ਦਾ ਇਲਾਜ) ਹੈ। ਸੋਚ ਵਿਚਾਰ ਕਰਨ ਵਾਲਿਆਂ ਲਈ ਇਸ ਵਿਚ ਇਕ ਵੱਡੀ ਨਿਸ਼ਾਨੀ ਹੈ।
وَنُنَزِّلُ مِنَ ٱلۡقُرۡءَانِ مَا هُوَ شِفَآءٞ وَرَحۡمَةٞ لِّلۡمُؤۡمِنِينَ وَلَا يَزِيدُ ٱلظَّـٰلِمِينَ إِلَّا خَسَارٗا ﴿٨٢﴾
ਅਤੇ ਅਸੀਂ ਜਿਹੜਾ .ਕੁਰਆਨ ਨਾਜ਼ਿਲ ਕਰ ਰਹੇ ਹਾਂ, ਇਸ ਵਿਚ ਈਮਾਨ ਵਾਲਿਆਂ ਲਈ ਤਾਂ ਸ਼ਿਫ਼ਾ (ਰੋਗਾਂ ਦਾ ਇਲਾਜ) ਅਤੇ ਰਹਿਮਤ ਹੈ, ਪਰ ਉਹ ਜ਼ਾਲਮਾਂ ਦੇ ਘਾਟੇ ਵਿਚ ਹੀ ਵਾਧਾ ਕਰਦਾ ਹੈ।
وَإِذَا مَرِضۡتُ فَهُوَ يَشۡفِينِ ﴿٨٠﴾
ਜਦੋਂ ਮੈਂ ਬੀਮਾਰ ਹੁੰਦਾ ਹਾਂ ਤਾਂ ਉਹੀਓ ਮੈਨੂੰ ਸਵਸਥ ਕਰਦਾ ਹੈ।
وَلَوۡ جَعَلۡنَٰهُ قُرۡءَانًا أَعۡجَمِيّٗا لَّقَالُواْ لَوۡلَا فُصِّلَتۡ ءَايَٰتُهُۥٓۖ ءَا۬عۡجَمِيّٞ وَعَرَبِيّٞۗ قُلۡ هُوَ لِلَّذِينَ ءَامَنُواْ هُدٗى وَشِفَآءٞۚ وَٱلَّذِينَ لَا يُؤۡمِنُونَ فِيٓ ءَاذَانِهِمۡ وَقۡرٞ وَهُوَ عَلَيۡهِمۡ عَمًىۚ أُوْلَـٰٓئِكَ يُنَادَوۡنَ مِن مَّكَانِۭ بَعِيدٖ ﴿٤٤﴾
ਜੇ ਅਸੀਂ ਇਸ .ਕੁਰਆਨ ਨੂੰ ਅਜਮੀ (ਅਰਬੀ ਤੋਂ ਛੁੱਟ ਕਿਸੇ ਹੋਰ) ਭਾਸ਼ਾ ਵਿਚ ਉਤਾਰਦੇ ਤਾਂ ਉਹ (ਕਾਫ਼ਿਰ) ਆਖਦੇ ਕਿ ਇਸ ਦੀਆਂ ਆਇਤਾਂ ਦਾ ਵਰਣਨ ਸਪਸ਼ਟ ਰੂਪ ਵਿਚ ਕਿਉਂ ਨਹੀਂ ਕੀਤਾ ਗਿਆ ? ਅਚਰਜ ਹੈ ਕਿ ਕਿਤਾਬ ਦੀ ਭਾਸ਼ਾ ਅਜਮੀ ਅਤੇ ਪੈਗ਼ੰਬਰ ਅਰਬੀ ? (ਹੇ ਨਬੀ!) ਤੁਸੀਂ ਆਖੋ ਕਿ ਈਮਾਨ ਵਾਲਿਆਂ ਲਈ ਤਾਂ ਉਹ ਹਿਦਾਇਤ ਤੇ (ਮਨ ਦੇ ਰੋਗਾਂ ਦਾ) ਇਲਾਜ ਹੈ ਅਤੇ ਜਿਹੜੇ ਈਮਾਨ ਨਹੀਂ ਲਿਆਂਦੇ ਉਹਨਾਂ ਦੇ ਕੰਨਾਂ ਵਿਚ ਡਾਟ ਤੇ ਅੱਖਾਂ ਤੋਂ ਅੰਨ੍ਹੇ ਹਨ। ਇਹ ਉਹ ਲੋਕ ਹਨ (ਜਿਹੜੇ ਹੱਕ ਸੱਚ ਗੱਲ ਨਹੀਂ ਸੁਣਦੇ) ਜਿਵੇਂ ਉਹ ਦੂਰੋਂ ਪੁਕਾਰੇ ਜਾ ਰਹੇ ਹੋਣ।